
Hoshiarpur News: ਗੁਰੂ ਘਰ ਤੋਂ ਮੱਥਾ ਟੇਕ ਆ ਰਹੀ ਸੀ ਵਾਪਸ
ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਉੜਮੁੜ ਟਾਂਡਾ ਦੀ ਯੂਨਾਈਟਿਡ ਸਪੋਰਟਸ ਕਲੱਬ ਅਤੇ ਵੈਦ ਕਰਾਸਫਿੱਟ ਮਾਰਸ਼ਲ ਆਰਟ ਕਲੱਬ ਦੀ ਵੁਸ਼ੂ ਕੋਚ ਅਤੇ ਕੌਮੀ ਪੱਧਰ ਦੀ ਖਿਡਾਰੀ ਅੰਜਲੀ ਗਿੱਲ ਦੀ ਦੇਰ ਸ਼ਾਮ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।
ਇਹ ਭਿਆਨਕ ਐਕਸੀਡੈਂਟ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਰੋੜ 'ਤੇ ਪੈਂਦੇ ਪਿੰਡ ਕੋਟਲੀ ਜੰਡ 'ਤੇ ਵਾਪਰਿਆ। ਜਾਣਕਾਰੀ ਅਨੁਸਾਰ ਅੰਜਲੀ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੀ ਸੀ ਕਿ ਸਾਹਮਣੇ ਤੋਂ ਆ ਰਹੀ ਇਕ ਸੰਗਤ ਨਾਲ ਭਰੀ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਅੰਜਲੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।
ਜਿਸ ਨੂੰ ਟਾਂਡਾ ਉੜਮੁੜ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਿਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਜਲੰਧਰ ਰੈਫ਼ਰ ਕਰ ਦਿੱਤਾ। ਜਿੱਥੇ ਉਸ ਦੀ ਮੋਤ ਹੋ ਗਈ। ਪੁਲਿਸ ਨੇ ਟਰੈਕਟਰ ਟਰਾਲੀ ਚਾਲਕ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ