
ਕੋਰੋਨਾਵਾਇਰਸ ਮਹਾਂਮਾਰੀ ਕਾਰਨ ਪੂਰੇ ਵਿੱਚ ਤਾਲਾਬੰਦੀ 3 ਮਈ ਤੱਕ ਵਧਾ ਦਿੱਤੀ ਗਈ ਹੈ
ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਂਮਾਰੀ ਕਾਰਨ ਪੂਰੇ ਵਿੱਚ ਤਾਲਾਬੰਦੀ 3 ਮਈ ਤੱਕ ਵਧਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਬੀਸੀਸੀਆਈ ਨੇ ਆਈਪੀਐਲ ਟੀਮਾਂ ਨੂੰ ਟੂਰਨਾਮੈਂਟ ਅਣਮਿਥੇ ਸਮੇਂ ਲਈ ਮੁਲਤਵੀ ਕਰਨ ਬਾਰੇ ਜਾਣਕਾਰੀ ਦਿੱਤੀ
Photo
ਜਿਸ ਨਾਲ ਅਪ੍ਰੈਲ ਅਤੇ ਮਈ ਵਿੱਚ ਲੀਗ ਦੇ ਆਯੋਜਨ ਦੀ ਕੋਈ ਸੰਭਾਵਨਾ ਨਹੀਂ ਬਚੀ ਹੈ। ਅਜੇ ਤੱਕ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ,ਪਰ ਇਹ ਸਮਝਿਆ ਜਾਂਦਾ ਹੈ ਕਿ ਬੀਸੀਸੀਆਈ ਨੇ ਅੱਠ ਫ੍ਰੈਂਚਾਇਜ਼ੀ ਅਤੇ ਪ੍ਰਸਾਰਕਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨੂੰ ਸੂਚਿਤ ਕਰ ਦਿੱਤਾ ਹੈ ਕਿ ਲੀਗ ਮੁਲਤਵੀ ਕੀਤੀ ਜਾ ਰਹੀ ਹੈ ਰੱਦ ਨਹੀਂ।
photo
ਇਕ ਫਰੈਂਚਾਇਜ਼ੀ ਅਧਿਕਾਰੀ ਨੇ ਕਿਹਾ, “ਬੀਸੀਸੀਆਈ ਨੇ ਸਾਨੂੰ ਦੱਸਿਆ ਹੈ ਕਿ ਆਈਪੀਐਲ ਨੂੰ ਅਜੇ ਮੁਲਤਵੀ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਸਾਲ ਦੇ ਅੰਤ ਵਿੱਚ ਇੱਕ ਖਿੜਕੀ ਸਾਹਮਣੇ ਆਵੇਗੀ।
Cricket
ਸਮਝਿਆ ਜਾ ਰਿਹਾ ਹੈ ਕਿ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਕੱਤਰ ਜੈ ਸ਼ਾਹ ਸਰਕਾਰ ਦੀਆਂ ਹਦਾਇਤਾਂ ਦਾ ਇੰਤਜ਼ਾਰ ਕਰ ਰਹੇ ਸਨ। ਤਾਲਾਬੰਦੀ ਨੂੰ 3 ਮਈ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ ਅਪ੍ਰੈਲ-ਮਈ ਵਿਚ ਆਈਪੀਐਲ ਕਰਵਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਆਈਪੀਐਲ 29 ਮਾਰਚ ਤੋਂ 24 ਮਈ ਤੱਕ ਆਯੋਜਿਤ ਕੀਤੀ ਜਾਣੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।