IPL 2023: ਦਿੱਲੀ ਲਗਾਤਾਰ ਹਾਰੀ 5ਵਾਂ ਮੈਚ, ਬੈਂਗਲੁਰੂ ਨੇ 23 ਦੌੜਾਂ ਨਾਲ ਦਿੱਤੀ ਮਾਤ
Published : Apr 15, 2023, 9:14 pm IST
Updated : Apr 15, 2023, 9:14 pm IST
SHARE ARTICLE
IPL 2023: Royal Challengers Bangalore beat Delhi Capitals
IPL 2023: Royal Challengers Bangalore beat Delhi Capitals

ਵਿਰਾਟ ਕੋਹਲੀ ਨੇ ਜੜਿਆ 47ਵਾਂ ਅਰਧ ਸੈਂਕੜਾ

 

ਨਵੀਂ ਦਿੱਲੀ: ਆਈਪੀਐਲ 2023 ਦੇ 20ਵੇਂ ਮੈਚ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ 23 ਦੌੜਾਂ ਨਾਲ ਹਰਾਇਆ। ਬੈਂਗਲੁਰੂ ਵੱਲੋਂ ਦਿੱਤੇ 175 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਟੀਮ 20 ਓਵਰਾਂ ਵਿਚ 151/9 ਦੌੜਾਂ ਹੀ ਬਣਾ ਸਕੀ। ਆਈਪੀਐਲ ਵਿਚ ਦਿੱਲੀ ਦੀ ਇਹ ਲਗਾਤਾਰ ਪੰਜਵੀਂ ਹਾਰ ਹੈ। ਬੱਲੇਬਾਜ਼ੀ ਕਰਦੇ ਹੋਏ ਦਿੱਲੀ ਦੀ ਟੀਮ ਸ਼ੁਰੂ ਤੋਂ ਹੀ ਬੈਕਫੁੱਟ 'ਤੇ ਨਜ਼ਰ ਆਈ। ਵਿਕਟਾਂ ਲਗਾਤਾਰ ਡਿੱਗਦੀਆਂ ਰਹੀਆਂ ਅਤੇ ਟੀਮ ਅੰਤ ਤੱਕ ਇਹਨਾਂ ਝਟਕਿਆਂ ਤੋਂ ਉਭਰ ਨਹੀਂ ਸਕੀ। ਟੀਮ ਲਈ ਮਨੀਸ਼ ਪਾਂਡੇ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਬੈਂਗਲੁਰੂ ਲਈ ਵਿਜੇ ਕੁਮਾਰ ਵੈਸ਼ਾਕ ਨੇ 3 ਅਤੇ ਮੁਹੰਮਦ ਸਿਰਾਜ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ: ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ: ਮੁੱਖ ਮੰਤਰੀ

ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ ਵਿਚ 174/6 ਦੌੜਾਂ ਬਣਾਈਆਂ। ਆਰਸੀਬੀ ਵੱਲੋਂ ਵਿਰਾਟ ਕੋਹਲੀ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਜਦਕਿ ਮਹੀਪਾਲ ਲੋਮਰੋਰ ਨੇ 26 ਅਤੇ ਗਲੇਨ ਮੈਕਸਵੈੱਲ ਨੇ 24 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਦਿੱਲੀ ਵੱਲੋਂ ਮਿਸ਼ੇਲ ਮਾਰਸ਼ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਲਈਆਂ। ਅਕਸ਼ਰ ਪਟੇਲ ਅਤੇ ਲਲਿਤ ਯਾਦਵ ਨੂੰ 1-1 ਵਿਕਟ ਮਿਲੀ।

ਇਹ ਵੀ ਪੜ੍ਹੋ: ਹੁਣ ਨਹੀਂ ਦੇਖਣ ਨੂੰ ਮਿਲੇਗਾ ਦਿ ਕਪਿਲ ਸ਼ਰਮਾ ਸ਼ੋਅ?  ਜੂਨ 'ਚ ਆਵੇਗਾ ਸ਼ੋਅ ਦਾ ਆਖਰੀ ਐਪੀਸੋਡ

ਆਰਸੀਬੀ ਪਲੇਇੰਗ ਇਲੈਵਨ

ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਮਹੀਪਾਲ ਲੋਮਰਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਵੇਨ ਪਾਰਨੇਲ, ਮੁਹੰਮਦ ਸਿਰਾਜ, ਵਿਜੇ ਕੁਮਾਰ ਵੈਸ਼ਾਕ

ਇਹ ਵੀ ਪੜ੍ਹੋ:

ਦਿੱਲੀ ਕੈਪੀਟਲਜ਼ ਪਲੇਇੰਗ ਇਲੈਵਨ

ਡੇਵਿਡ ਵਾਰਨਰ (ਕਪਤਾਨ), ਮਿਸ਼ੇਲ ਮਾਰਸ਼, ਯਸ਼ ਧੂਲ, ਮਨੀਸ਼ ਪਾਂਡੇ, ਅਕਸ਼ਰ ਪਟੇਲ, ਅਮਨ ਹਾਕਿਮ ਖਾਨ, ਲਲਿਤ ਯਾਦਵ, ਅਭਿਸ਼ੇਕ ਪੋਰੇਲ (ਵਿਕਟਕੀਪਰ), ਕੁਲਦੀਪ ਯਾਦਵ, ਐਨਰਿਕ ਨੌਰਟਜੇ, ਮੁਸਤਫਿਜ਼ੁਰ ਰਹਿਮਾਨ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement