Palak Gulia: ਚੰਡੀਗੜ੍ਹ ਦੀ ਨਿਸ਼ਾਨੇਬਾਜ਼ ਪਲਕ ਗੁਲੀਆ ਨੇ ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ 
Published : Apr 15, 2024, 10:37 am IST
Updated : Apr 15, 2024, 10:47 am IST
SHARE ARTICLE
Palak Gulia
Palak Gulia

ਪੈਰਿਸ ਓਲੰਪਿਕ ਲਈ ਚਾਰ ਕੋਟਾ ਹਾਸਲ ਕਰਨ ਨੂੰ ਲੈ ਕੇ ਡੀਏਵੀ ਕਾਲਜ ਵਿਚ ਜਸ਼ਨ ਦਾ ਮਾਹੌਲ ਹੈ।

Palak Gulia: ਚੰਡੀਗੜ੍ਹ -  ਚੰਡੀਗੜ੍ਹ ਦੀ ਨਿਸ਼ਾਨੇਬਾਜ਼ ਪਲਕ ਗੁਲੀਆ ਨੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਨੂੰ 20ਵਾਂ ਓਲੰਪਿਕ ਕੋਟਾ ਦਿਵਾਇਆ। ਪਲਕ ਨੇ ਐਤਵਾਰ ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿਚ ਆਈਐਸਐਸਐਫ ਫਾਈਨਲ ਓਲੰਪਿਕ ਕੁਆਲੀਫਿਕੇਸ਼ਨ ਚੈਂਪੀਅਨਸ਼ਿਪ ਵਿਚ ਔਰਤਾਂ ਦੇ 10 ਮੀਟਰ ਏਅਰ ਪਿਸਟਲ ਵਿਚ ਕਾਂਸੀ ਦਾ ਤਮਗ਼ਾ ਜਿੱਤ ਕੇ ਪੈਰਿਸ ਓਲੰਪਿਕ ਲਈ ਕੋਟਾ ਹਾਸਲ ਕੀਤਾ।  

18 ਸਾਲਾ ਪਲਕ ਡੀਏਵੀ ਕਾਲਜ ਸੈਕਟਰ-10 ਵਿਚ ਬੀਏ ਪਹਿਲੇ ਸਾਲ ਦੀ ਵਿਦਿਆਰਥਣ ਹੈ। ਪਲਕ ਡੀਏਵੀ ਕਾਲਜ-10 ਦੀ ਚੌਥੀ ਨਿਸ਼ਾਨੇਬਾਜ਼ ਹੈ, ਜਿਸ ਨੂੰ ਪੈਰਿਸ ਓਲੰਪਿਕ ਲਈ ਕੋਟਾ ਮਿਲਿਆ ਹੈ। ਇਸ ਤੋਂ ਪਹਿਲਾਂ ਡੀਏਵੀ ਕਾਲਜ ਦੇ ਵਿਜੇਵੀਰ ਸਿੰਘ ਸਿੱਧੂ ਨੇ 25 ਮੀਟਰ ਵਿੱਚ, ਸਰਬਜੋਤ ਸਿੰਘ ਨੇ 10 ਮੀਟਰ ਵਿਚ ਅਤੇ ਮਨੂ ਭਾਕਰ ਨੇ 25 ਮੀਟਰ ਸਪੋਰਟਸ ਪਿਸਟਲ ਵਿਚ ਓਲੰਪਿਕ ਕੋਟਾ ਹਾਸਲ ਕੀਤਾ ਸੀ।   

ਪੈਰਿਸ ਓਲੰਪਿਕ ਲਈ ਚਾਰ ਕੋਟਾ ਹਾਸਲ ਕਰਨ ਨੂੰ ਲੈ ਕੇ ਡੀਏਵੀ ਕਾਲਜ ਵਿਚ ਜਸ਼ਨ ਦਾ ਮਾਹੌਲ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਸ਼ੂਟਿੰਗ ਖਿਡਾਰੀਆਂ ਵਿੱਚ ਵੀ ਭਾਰੀ ਉਤਸ਼ਾਹ ਹੈ। ਕਾਲਜ ਦੇ ਪ੍ਰੋਫੈਸਰ ਅਤੇ ਸ਼ੂਟਿੰਗ ਕੋਚ ਅਮਨਿੰਦਰ ਮਾਨ ਨੇ ਕਿਹਾ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਡੀਏਵੀ ਕਾਲਜ ਦੇ ਚਾਰ ਖਿਡਾਰੀ ਪੈਰਿਸ ਓਲੰਪਿਕ ਵਿਚ ਇਕੱਠੇ ਸ਼ੂਟਿੰਗ ਕਰਨਗੇ।  

ਕੋਚ ਅਮਨਿੰਦਰ ਮਾਨ ਨੇ ਦੱਸਿਆ ਕਿ ਡੀਏਵੀ ਕਾਲਜ ਦੇ ਨਿਸ਼ਾਨੇਬਾਜ਼ ਇਸ ਤੋਂ ਪਹਿਲਾਂ ਵੀ ਕਈ ਮੁਕਾਬਲਿਆਂ ਵਿਚ ਆਪਣੇ ਆਪ ਨੂੰ ਸਾਬਤ ਕਰ ਚੁੱਕੇ ਹਨ। ਡੀਏਵੀ ਕਾਲਜ ਦੇ ਨਿਸ਼ਾਨੇਬਾਜ਼ਾਂ ਨੇ ਏਸ਼ਿਆਈ ਖੇਡਾਂ ਵਿਚ ਵੀ ਸੱਤ ਤਗ਼ਮੇ ਜਿੱਤੇ ਸਨ। ਨੇ ਕਿਹਾ ਕਿ ਡੀ.ਏ.ਵੀ ਕਾਲਜ ਚੰਡੀਗੜ੍ਹ ਦੇਸ਼ ਦਾ ਇੱਕੋ-ਇੱਕ ਅਜਿਹਾ ਕਾਲਜ ਹੈ ਜਿਸ ਦੇ ਨਿਸ਼ਾਨੇਬਾਜ਼ਾਂ ਨੇ ਕਈ ਮੌਕਿਆਂ 'ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। 

ਇਸ ਤੋਂ ਪਹਿਲਾਂ ਕਾਲਜ ਦੇ ਪੰਜ ਨਿਸ਼ਾਨੇਬਾਜ਼ਾਂ ਨੇ ਚੀਨ ਵਿਚ ਹੋਈਆਂ ਏਸ਼ਿਆਈ ਖੇਡਾਂ ਵਿਚ ਤਿੰਨ ਸੋਨੇ, ਦੋ ਚਾਂਦੀ ਅਤੇ ਦੋ ਕਾਂਸੀ ਦੇ ਤਗ਼ਮੇ ਜਿੱਤੇ ਸਨ। ਨਿਸ਼ਾਨੇਬਾਜ਼ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਟੀਮ ਈਵੈਂਟ ਵਿੱਚ ਸੋਨ ਤਗ਼ਮਾ ਅਤੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ। 

ਪਲਕ ਨੇ ਏਸ਼ਿਆਈ ਖੇਡਾਂ ਦੇ ਨਵੇਂ ਰਿਕਾਰਡ ਦੇ ਨਾਲ 10 ਮੀਟਰ ਏਅਰ ਪਿਸਟਲ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਮਗ਼ਾ ਅਤੇ 10 ਮੀਟਰ ਏਅਰ ਪਿਸਟਲ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਮਨੂ ਭਾਕਰ ਨੇ 25 ਮੀਟਰ ਪਿਸਟਲ ਦੇ ਟੀਮ ਈਵੈਂਟ ਵਿਚ ਸੋਨ ਤਮਗ਼ਾ ਜਿੱਤਿਆ ਸੀ। ਵਿਜੇਵੀਰ ਸਿੰਘ ਸਿੱਧੂ ਅਤੇ ਆਦਰਸ਼ ਨੇ 25 ਮੀਟਰ ਪਿਸਟਲ ਰੈਪਿਡ ਫਾਇਰ ਦੇ ਟੀਮ ਈਵੈਂਟ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। 

  

(For more Punjabi news apart Palak Gulia, the shooter of Chandigarh, gave the country Olympic quota, stay tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement