
ਕਾਰ ਹਾਦਸੇ ਵਿਚ ਐਂਡਰਿਊ ਸਾਇਮੰਡਜ਼ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਹਨ।
ਕੈਨਬਰਾ : ਖੇਡ ਜਗਤ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਆਸਟਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਇਮੰਡਜ਼ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਈਨਜ਼ਲੈਂਡ ਵਿਚ ਇਕ ਕਾਰ ਹਾਦਸੇ ਵਿਚ ਉਸ ਦੀ ਮੌਤ ਹੋਈ ਹੈ। ਆਸਟ੍ਰੇਲੀਅਨ ਮੀਡੀਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਾਰ ਹਾਦਸੇ ਵਿਚ ਐਂਡਰਿਊ ਸਾਇਮੰਡਜ਼ ਨੂੰ ਕਈ ਗੰਭੀਰ ਸੱਟਾਂ ਲੱਗੀਆਂ ਹਨ।
Andrew Symonds
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਾਊਨਸਵਿਲੇ ਤੋਂ 50 ਕਿਲੋਮੀਟਰ ਦੂਰ ਹਰਵੇ ਰੇਂਜ 'ਚ ਸ਼ਨਿਚਰਵਾਰ ਰਾਤ ਕਰੀਬ 10.30 ਵਜੇ ਵਾਪਰਿਆ। ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰ ਕਾਰਨ ਵਾਪਰਿਆ ਹੈ। ਜਦੋਂ ਹਾਦਸਾ ਵਾਪਰਿਆ ਤਾਂ ਸਾਇਮੰਡਜ਼ ਕਾਰ 'ਚ ਇਕੱਲਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਬਚਾਅ ਕਰਮਚਾਰੀਆਂ ਨੇ 46 ਸਾਲਾ ਸਾਇਮੰਡਜ਼ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਫੋਰੈਂਸਿਕ ਟੀਮ ਹਾਦਸੇ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ।
Andrew Symonds
ਐਂਡਰਿਊ ਸਾਇਮੰਡਜ਼ ਆਸਟਰੇਲੀਆਈ ਕ੍ਰਿਕਟ ਸਮੇਤ ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਲਈ ਇੱਕ ਹੋਰ ਦੁਖਦਾਈ ਝਟਕਾ ਹੈ। ਮਾਰਚ ਵਿਚ ਸ਼ੇਨ ਵਾਰਨ ਅਤੇ ਰਾਡ ਮਾਰਸ਼ ਦੀ ਦੁਖਦਾਈ ਮੌਤ ਤੋਂ ਬਾਅਦ ਸਾਇਮੰਡਜ਼ ਇਸ ਸਾਲ ਅਚਾਨਕ ਮਰਨ ਵਾਲਾ ਤੀਜਾ ਆਸਟਰੇਲੀਆਈ ਕ੍ਰਿਕਟਰ ਹੈ। ਐਂਡਰਿਊ ਸਾਇਮੰਡਸ ਦੀ ਮੌਤ ਦੀ ਖ਼ਬਰ ਮਿਲਦੇ ਹੀ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸਭ ਸ਼ਰਧਾਂਜਲੀ ਦੇ ਰਹੇ ਹਨ ਤੇ ਦੁੱਖ ਜਾਹਰ ਕਰ ਰਹੇ ਹਨ।