ਇਤਿਹਾਸ 'ਚ ਪਹਿਲੀ ਵਾਰ ਦਿੱਲੀ ਹਾਈਕੋਰਟ ਤੈਅ ਕਰੇਗਾ ਦੇਸ਼ ਦੀ ਬਿਹਤਰ ਕਬੱਡੀ ਟੀਮ
Published : Sep 15, 2018, 11:42 am IST
Updated : Sep 15, 2018, 11:42 am IST
SHARE ARTICLE
Kabaddi Team
Kabaddi Team

ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਸਨਿਚਰਵਾਰ 15 ਸਤੰਬਰ ਨੂੰ ਜੱਜ ਦੀ ਨਿਗਰਾਨੀ ਹੇਠ ਕਬੱਡੀ ਮੈਚ ਖੇਡਿਆ ਜਾਵੇਗਾ। ਦਸ ਦਈਏ ਕਿ ਏਸ਼ੀਆਈ ਖੇਡਾਂ...

ਨਵੀਂ ਦਿੱਲੀ : ਭਾਰਤੀ ਇਤਿਹਾਸ ਵਿਚ ਪਹਿਲੀ ਵਾਰ ਸਨਿਚਰਵਾਰ 15 ਸਤੰਬਰ ਨੂੰ ਜੱਜ ਦੀ ਨਿਗਰਾਨੀ ਹੇਠ ਕਬੱਡੀ ਮੈਚ ਖੇਡਿਆ ਜਾਵੇਗਾ। ਦਸ ਦਈਏ ਕਿ ਏਸ਼ੀਆਈ ਖੇਡਾਂ ਵਿਚ ਅਪਣੇ ਖ਼ਿਤਾਬ ਗੁਆਉਣ ਵਾਲੀਆਂ ਭਾਰਤੀ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਨੂੰ ਇਥੇ ਇੰਦਰਾ ਗਾਂਧੀ ਸਟੇਡੀਅਮ ਵਿਚ ਇਕ ਅਜਿਹਾ ਮੈਚ ਖੇਡਣਾ ਪਵੇਗਾ, ਜਿਸ 'ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਏਸ਼ੀਆਈ ਖੇਡਾਂ ਵਿਚ ਉਤਰਨ ਵਾਲੀ ਟੀਮ ਅਤੇ ਇਨ੍ਹਾਂ ਟੀਮਾਂ ਵਿਚ ਅਣਚੁਣੇ ਖਿਡਾਰੀਆਂ ਵਿਚਕਾਰ ਇਹ ਰੌਚਕ ਮੁਕਾਬਲਾ ਖੇਡਿਆ ਜਾਵੇਗਾ।

Kabaddi Team Kabaddi Team

ਇਸ ਮੈਚ ਦੀ ਨਿਗਰਾਨੀ ਬਾਕਾਇਦਾ ਇਕ ਜੱਜ ਵਲੋਂ ਕੀਤੀ ਜਾਵੇਗੀ। ਭਾਰਤੀ ਖੇਡਾਂ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਵੇਗਾ, ਜਦੋਂ ਨਿਆਂਇਕ ਪ੍ਰਣਾਲੀ ਦੀ ਨਿਗਰਾਨੀ ਹੇਠ ਕਬੱਡੀ ਮੈਚ ਖੇਡਿਆ ਜਾਵੇਗਾ। ਇਹ ਮੈਚ ਦਿੱਲੀ ਹਾਈ ਕੋਰਟ ਦੇ ਬੀਤੇ ਮਹੀਨੇ ਦੇ ਆਦੇਸ਼ ਅਨੁਸਾਰ ਖੇਡਿਆ ਜਾ ਰਿਹਾ ਹੈ। ਭਾਰਤੀ ਐਮਚਿਓਰ ਕਬੱਡੀ ਫੈਡਰੇਸ਼ਨ ਦੇ ਅਧਿਕਾਰੀਆਂ 'ਤੇ ਏਸ਼ੀਆਈ ਖੇਡਾਂ ਲਈ ਟੀਮਾਂ ਦੀ ਚੋਣ ਵਿਚ ਭੇਦਭਾਵ ਦੇ ਦੋਸ਼ ਲੱਗੇ ਹਨ। ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਰਾਜੇਂਦਰ ਮੈਨਨ ਅਤੇ ਜਸਟਿਸ ਵੀਕੇ ਰਾਓ ਦੀ ਬੈਂਚ ਨੇ ਕਬੱਡੀ ਫੈਡਰੇਸ਼ਨ ਨੂੰ ਆਦੇਸ਼ ਦਿਤਾ ਸੀ ਕਿ ਉਹ 15 ਸਤੰਬਰ ਨੂੰ ਇਕ ਮੈਚ ਕਰਵਾਏ।

 

ਦਿੱਲੀ ਹਾਈ ਕੋਰਟ ਦੇ ਸੇਵਾਮੁਕਤ ਜੱਜ ਐਸਪੀ ਗਰਗ ਨੂੰ ਇਸ ਚੋਣ ਪ੍ਰਕਿਰਿਆ ਅਤੇ ਮੈਚ ਲਈ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਉਸ ਦੇ ਨਾਲ ਖੇਡ ਮੰਤਰਾਲੇ ਦਾ ਇਕ ਅਧਿਕਾਰੀ ਵੀ ਰਹੇਗਾ। ਭਾਰਤੀ ਪੁਰਸ਼ ਕਬੱਡੀ ਟੀਮ ਨੇ ਏਸ਼ੀਆਈ ਖੇਡਾਂ ਵਿਚ ਲਗਾਤਾਰ ਸੱਤ ਵਾਰ ਸੋਨ ਤਗ਼ਮਾ ਜਿੱਤਿਆ ਸੀ, ਪਰ ਉਸ ਨੂੰ ਸੈਮੀ ਫਾਈਨਲ ਵਿਚ ਇਰਾਨ ਤੋਂ ਹਾਰਨਾ ਪਿਆ ਸੀ ਅਤੇ ਉਸ ਮਗਰੋਂ ਕਾਂਸੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਪਿਛਲੇ ਦੋ ਵਾਰ ਦੀ ਚੈਂਪੀਅਨ ਮਹਿਲਾ ਟੀਮ ਫਾਈਨਲ ਵਿਚ ਇਰਾਨ ਤੋਂ ਹਾਰ ਕੇ ਚਾਂਦੀ ਦੇ ਤਗ਼ਮੇ ਤਕ ਸੀਮਤ ਹੋ ਗਈ ਸੀ।

Kabaddi Team IndiaKabaddi Team India

ਦੋਵਾਂ ਟੀਮਾਂ ਦੀ ਹਾਰ ਨਾਲ ਇਸ ਗੱਲ ਨੂੰ ਮਜ਼ਬੂਤੀ ਮਿਲੀ ਹੈ ਕਿ ਕਬੱਡੀ ਟੀਮਾਂ ਦੀ ਚੋਣ ਪ੍ਰਕਿਰਿਆ ਵਿਚ ਕਿਤੇ ਨਾ ਕਿਤੇ ਕੋਈ ਖ਼ਾਮੀ ਸੀ। ਸਾਬਕਾ ਕੌਮਾਂਤਰੀ ਖਿਡਾਰੀ ਮਹੀਪਾਲ ਸਿੰਘ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਚੋਣ ਪ੍ਰਕਿਰਿਆ ਵਿਚ ਧਾਂਦਲੀ ਹੋਣ ਦਾ ਦੋਸ਼ ਲਗਾਇਆ ਹੈ ਕਿਉਂਕਿ ਟੀਮ ਚੁਣੀ ਗਈ ਸੀ, ਇਸ ਲਈ ਹਾਈ ਕੋਰਟ ਨੇ ਦੋਸ਼ਾਂ ਦੀ ਪੁਸ਼ਟੀ ਲਈ ਏਸ਼ੀਆਈ ਖੇਡਾਂ ਮਗਰੋਂ ਇਕ ਮੈਚ ਕਰਵਾਉਣ ਦਾ ਫ਼ੈਸਲਾ ਕੀਤਾ। ਇਹ ਏਸ਼ੀਆਈ ਖੇਡਾਂ ਵਿਚ ਉਤਰੀਆਂ ਟੀਮਾਂ ਅਤੇ ਉਨ੍ਹਾਂ ਖਿਡਾਰੀਆਂ ਵਿਚਾਲੇ ਮੁਕਾਬਲਾ ਹੋਵੇਗਾ, ਜੋ ਕੌਮੀ ਕੈਂਪ ਦਾ ਹਿੱਸਾ ਸਨ, ਪਰ ਉਨ੍ਹਾਂ ਨੂੰ ਟੀਮ ਵਿਚ ਚੁਣਿਆ ਨਹੀਂ ਗਿਆ। 

Kabaddi Team IndiaKabaddi Team India

ਹੁਣ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਕੀ ਏਸ਼ੀਆਈ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਮੈਚ ਵਿਚ ਉਤਰਦੇ ਹਨ ਜਾਂ ਨਹੀਂ। ਅਦਾਲਤ ਨੇ ਕਬੱਡੀ ਫੈਡਰੇਸ਼ਨ ਨੂੰ ਆਪਣੇ ਆਦੇਸ਼ ਵਿਚ ਇਹ ਯਕੀਨੀ ਬਣਾਉਣ ਲਈ ਕਿਹਾ ਸੀ ਕਿ ਸਨਿਚਰਵਾਰ ਦੇ ਮੈਚ ਦੌਰਾਨ ਸਾਰੇ ਖਿਡਾਰੀ ਮੌਜੂਦ ਹੋਣ। ਇਸ ਪੂਰੀ ਚੋਣ ਪ੍ਰਕਿਰਿਆ ਦੀ ਬਾਕਾਇਦਾ ਵੀਡੀਓ ਰਿਕਾਰਡਿੰਗ ਹੋਵੇਗੀ ਅਤੇ ਬਾਅਦ ਵਿਚ ਇਸ ਨੂੰ ਸਾਈ ਅਤੇ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ ਤਾਂ ਜੋ ਕੋਈ ਫ਼ੈਸਲਾ ਕੀਤਾ ਜਾ ਸਕੇ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement