ਖੇਡ ਮੰਤਰੀ ਨੇ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਦਿੱਤੀਆਂ ਸ਼ੁੱਭਕਾਮਨਾਵਾਂ
Published : Sep 15, 2022, 12:15 pm IST
Updated : Sep 15, 2022, 12:15 pm IST
SHARE ARTICLE
Sports Minister wished Arshdeep Singh all the best for the World Cup
Sports Minister wished Arshdeep Singh all the best for the World Cup

ਅਰਸ਼ਦੀਪ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ: ਮੀਤ ਹੇਅਰ

ਪ੍ਰੈਕਟਿਸ ਸੈਸ਼ਨ ਵਿੱਚ ਸ਼ਿਰਕਤ ਕਰ ਕੇ ਭਾਰਤੀ ਕ੍ਰਿਕਟਰ ਦੀ ਕੀਤੀ ਹੌਸਲਾ ਅਫ਼ਜ਼ਾਈ

ਚੰਡੀਗੜ੍ਹ -  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਸਟਰੇਲੀਆ ਵਿਖੇ ਹੋਣ ਵਾਲੇ ਟਵੰਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਚੁਣੇ ਜਾਣ ਉੱਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਅਰਸ਼ਦੀਪ ਸਿੰਘ ਨੂੰ ਵਿਸ਼ਵ ਕੱਪ ਲਈ ਸ਼ੁਭ ਇੱਛਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੇ ਪ੍ਰਦਰਸ਼ਨ ਨਾਲ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ। 

ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅੱਜ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਘਰੇਲੂ ਕ੍ਰਿਕਟ ਤੇ ਆਈ.ਪੀ.ਐਲ. ਵਿੱਚ ਚੰਗੇ ਪ੍ਰਦਰਸ਼ਨ ਨਾਲ ਟੀਮ ਵਿੱਚ ਜਗ੍ਹਾਂ ਬਣਾਈ ਅਤੇ 11 ਮੈਚਾਂ ਦੇ ਕੌਮਾਂਤਰੀ ਕਰੀਅਰ ਵਿੱਚ ਆਖਰੀ (ਡੈਥ) ਓਵਰਾਂ ਵਿੱਚ ਟੀਮ ਦਾ ਅਹਿਮ ਖਿਡਾਰੀ ਬਣ ਗਿਆ।

ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਅਕਤੂਬਰ ਮਹੀਨੇ ਸ਼ੁਰੂ ਹੋਣ ਵਾਲੇ ਵਿਸ਼ਵ ਕੱਪ ਵਿੱਚ ਚੰਗੀ ਖੇਡ ਅਤੇ ਭਾਰਤੀ ਟੀਮ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। 
ਉਨ੍ਹਾਂ ਅਰਸ਼ਦੀਪ ਸਿੰਘ ਦਾ ਪ੍ਰੈਕਟਿਸ ਸੈਸ਼ਨ ਦੇਖਦਿਆ ਉਸ ਦੀ ਖੇਡ ਦਾ ਆਨੰਦ ਮਾਣਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਸੈਕਟਰ 16 ਅਕੈਡਮੀ ਦੇ ਖਿਡਾਰੀਆਂ ਨਾਲ ਖ਼ੁਦ ਬੱਲੇਬਾਜ਼ੀ ਦੀ ਨੈਟ ਪ੍ਰੈਕਟਿਸ ਵੀ ਕੀਤੀ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਰਾਜੇਸ਼ ਧੀਮਾਨ, ਅਕੈਡਮੀ ਦੇ ਕੋਚ ਜਸਵੰਤ ਰਾਏ, ਸੰਜੇ ਦਹੀਆ ਤੇ ਅਸ਼ਵਨੀ ਗਰਗ ਵੀ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement