Rohit Sharma News: ਅਰਧ ਸੈਂਕੜਾ ਬਣਾਉਣ ਤੋਂ ਖੁੰਝੇ ਰੋਹਿਤ ਸ਼ਰਮਾ
Published : Nov 15, 2023, 2:32 pm IST
Updated : Nov 15, 2023, 2:52 pm IST
SHARE ARTICLE
Rohit Sharma
Rohit Sharma

ਵਿਸ਼ਵ ਕੱਪ ਦੇ ਇਤਿਹਾਸ ਵਿਚ ਸੱਭ ਤੋਂ ਵੱਧ ਛੱਕੇ ਜੜਨ ਵਾਲੇ ਪਹਿਲੇ ਖਿਡਾਰੀ ਬਣੇ

Rohit Sharma in IND vs NZ ICC World Cup 2023 Semifinal news:ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਨੇ 9 ਓਵਰਾਂ 'ਚ ਇਕ ਵਿਕਟ 'ਤੇ 75 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਗਿੱਲ ਅਤੇ ਵਿਰਾਟ ਕੋਹਲੀ ਕਰੀਜ਼ 'ਤੇ ਹਨ।  ਕਪਤਾਨ ਰੋਹਿਤ ਸ਼ਰਮਾ 29 ਗੇਂਦਾਂ 'ਤੇ 47 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਨੂੰ ਕੇਨ ਵਿਲੀਅਮਸਨ ਨੇ ਆਊਟ ਕੀਤਾ ਹੈ। ਰੋਹਿਤ ਨੇ ਸ਼ੁਭਮਨ ਗਿੱਲ ਨਾਲ 50 ਗੇਂਦਾਂ 'ਤੇ 71 ਦੌੜਾਂ ਦੀ ਸਾਂਝੇਦਾਰੀ ਕੀਤੀ।

ਰੋਹਿਤ ਸ਼ਰਮਾ ਨੇ ਇਸ ਪਾਰੀ 'ਚ ਤੀਜਾ ਛੱਕਾ ਲਗਾ ਕੇ ਵਨਡੇ ਵਿਸ਼ਵ ਕੱਪ 'ਚ ਸੱਭ ਤੋਂ ਜ਼ਿਆਦਾ ਛੱਕੇ ਲਗਾਉਣ ਦਾ ਵਿਸ਼ਵ ਰਿਕਾਰਡ ਬਣਾਇਆ ਹੈ। ਹੁਣ ਵਿਸ਼ਵ ਕੱਪ 'ਚ ਰੋਹਿਤ ਦੇ ਨਾਂਅ 50 ਛੱਕੇ ਹਨ। ਉਸ ਨੇ ਵੈਸਟਇੰਡੀਜ਼ ਦੇ ਕ੍ਰਿਸ ਗੇਲ (49 ਛੱਕੇ) ਦਾ ਰਿਕਾਰਡ ਤੋੜਿਆ ਹੈ। ਰੋਹਿਤ ਦਾ ਇਹ ਤੀਜਾ ਵਿਸ਼ਵ ਕੱਪ ਹੈ। ਇਸ ਤੋਂ ਪਹਿਲਾਂ ਉਹ 2015 ਅਤੇ 2019 ਵਨਡੇ ਵਿਸ਼ਵ ਕੱਪ ਵਿਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ।

For more news apart from Rohit Sharma most sixes in ICC World Cup history IND vs NZ, stay tuned to Rozana Spokesman)

Tags: rohit sharma

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement