ਭਾਰਤ ਬਨਾਮ ਦੱਖਣੀ ਅਫਰੀਕਾ: ਪਹਿਲਾ ਟੈਸਟ ਮੈਚ
ਕੋਲਕਾਤਾ: ਕੋਲਕਾਤਾ ਦੇ ਈਡਨ ਗਾਰਡਨ ਵਿਚ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਪਹਿਲਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫ਼ਰੀਕਾ ਦੀ ਦੂਜੀ ਪਾਰੀ ਵਿਚ ਹਾਲਤ ਵੀ ਖਰਾਬ ਰਹੀ। ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਦੱਖਣੀ ਅਫ਼ਰੀਕਾ ਨੇ 7 ਵਿਕਟਾਂ ਗੁਆ ਕੇ 93 ਦੌੜਾਂ ਬਣਾ ਲਈਆਂ ਸਨ ਅਤੇ ਉਸ ਦੀ ਬੜਤ 63 ਦੌੜਾਂ ਦੀ ਹੋ ਗਈ ਸੀ।
ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੇ ਕਪਤਾਨ ਟੇਂਬਾ ਬਾਵੁਮਾ 29 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਭਾਰਤ ਵਲੋਂ ਰਵਿੰਦਰ ਜਡੇਜਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਵਿਕਟਾਂ ਹਾਸਲ ਕੀਤੀਆਂ, ਜਦਕਿ ਕੁਲਦੀਪ ਯਾਦਵ ਨੇ ਵੀ 2 ਖਿਡਾਰੀਆਂ ਨੂੰ ਆਊਟ ਕੀਤਾ। ਇਸ ਤੋਂ ਪਹਿਲਾਂ ਟੈਸਟ ਮੈਚ ਦੇ ਦੂਜੇ ਦਿਨ ਭਾਰਤ ਨੇ ਇਕ ਵਿਕਟ ਦੇ ਨੁਕਸਾਨ 'ਤੇ 39 ਦੌੜਾਂ ਤੋਂ ਸ਼ੁਰੂਆਤ ਕੀਤੀ ਤੇ ਪੂਰੀ ਟੀਮ 189 ਦੌੜਾਂ ਬਣਾ ਕੇ ਆਊਟ ਹੋ ਗਈ। ਪਹਿਲੀ ਪਾਰੀ ਦੇ ਆਧਾਰ 'ਤੇ ਭਾਰਤ ਨੂੰ 30 ਦੌੜਾਂ ਦੀ ਲੀਡ ਮਿਲੀ।
