ਖੇਡ ਜਗਤ ਵਿਚ ਸੋਗ ਦੀ ਲਹਿਰ, ਪੰਜਾਬ ਦੇ ਨਾਮੀ ਰੇਡਰ ਦੀ ਕੈਨੇਡਾ 'ਚ ਹੋਈ ਮੌਤ

By : KOMALJEET

Published : Jan 16, 2023, 1:40 pm IST
Updated : Jan 16, 2023, 1:40 pm IST
SHARE ARTICLE
RIP Amarpreet Amri
RIP Amarpreet Amri

ਮੋਗਾ ਦੇ ਪਿੰਡ ਪੱਤੋ ਹੀਰਾ ਦਾ ਰਹਿਣ ਵਾਲਾ ਸੀ ਅਮਰਪ੍ਰੀਤ ਅਮਰੀ 

ਮੋਗਾ: ਕੈਨੇਡਾ ਤੋਂ ਆਈ ਇੱਕ ਦੁਖਦਾਈ ਖਬਰ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਮੌਤ ਹੋ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਨਾਮੀ ਖਿਡਾਰੀ ਦੀ ਜਾਨ ਗਈ ਹੈ। ਅਮਰਪ੍ਰੀਤ ਅਮਰੀ ਮਹਿਜ਼ 28 ਵਰ੍ਹਿਆਂ ਦਾ ਸੀ ਅਤੇ ਉਹ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ। ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਉਹ ਖੇਡ ਦੇ ਤੌਰ 'ਤੇ ਵਿਦੇਸ਼ ਦੀ ਧਰਤੀ 'ਤੇ ਰਹਿ ਰਿਹਾ ਸੀ। 

ਅੱਜ ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿੱਚ ਵੱਡਾ ਨਾਮਣਾ ਖੱਟਣ ਵਾਲੇ ਅਮਰਪ੍ਰੀਤ ਅਮਰੀ ਦੀ ਮੌਤ ਨਾਲ ਪਰਿਵਾਰ, ਇਲਾਕੇ ਅਤੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement