ਖ਼ਬਰਾਂ |

ਤਾਜ਼ਾ |

Punjab News: ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
Published : Jan 16, 2024, 6:05 pm IST
Updated : Jan 16, 2024, 6:05 pm IST
SHARE ARTICLE
Asian Games and National Games winners thank Punjab govt for giving cash awards
Asian Games and National Games winners thank Punjab govt for giving cash awards

ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।

Punjab News: ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਸਾਲ 2022 ਦੀਆਂ ਏਸ਼ੀਅਨ ਖੇਡਾਂ ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਗਦ ਇਨਾਮ ਉੱਭਰਦੇ ਖਿਡਾਰੀਆਂ ਲਈ ਵੱਡੀ ਰਕਮ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਸੂਬੇ ਵਿੱਚ ਹੋਰ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ।


ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਮਾਪੇ ਤੇ ਰਿਸ਼ਤੇਦਾਰ ਅਕਸਰ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਅਪਣਾਉਣ ਲਈ ਨਿਰਉਤਸ਼ਾਹਤ ਕਰਦੇ ਸਨ ਪਰ ਖਿਡਾਰੀਆਂ ਦਾ ਮਾਣ-ਸਤਿਕਾਰ ਅਤੇ ਤਿਆਰੀਆਂ ਲਈ ਅਗਾਊਂ ਰਾਸ਼ੀ ਦੇਣ ਨਾਲ ਹੋਰ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਮਿਲੇਗੀ। ਰੋਇੰਗ ਵਿੱਚ ਚਾਂਦੀ ਦਾ ਤਮਗਾ ਜੇਤੂ ਚਰਨਜੀਤ ਸਿੰਘ ਨੇ ਨਵੀਂ ਖੇਡ ਨੀਤੀ ਲਾਗੂ ਕਰਨ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

 (For more Punjabi news apart from Asian Games and National Games winners thank Punjab govt for giving cash awards, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement