Devi Dayal Sharma: ਕੌਮਾਂਤਰੀ ਕਬੱਡੀ ਖਿਡਾਰੀ ਅਤੇ ਕੋਚ ਦੇਵੀ ਦਿਆਲ ਸ਼ਰਮਾ ਦਾ ਦੇਹਾਂਤ
Published : Jan 16, 2024, 8:55 pm IST
Updated : Jan 16, 2024, 8:55 pm IST
SHARE ARTICLE
Devi Dayal Sharma
Devi Dayal Sharma

ਫੋਰਟਿਸ ਹਸਪਤਾਲ ਲੁਧਿਆਣਾ ਵਿਚ ਲਏ ਆਖਰੀ ਸਾਹ

Devi Dayal Sharma: ਅੰਤਰਰਾਸ਼ਟਰੀ ਕਬੱਡੀ ਕੋਚ ਅਤੇ ਖਿਡਾਰੀ ਦੇਵੀ ਦਿਆਲ ਸ਼ਰਮਾ (ਕੁੱਬੇ) ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਨੇ 76 ਸਾਲ ਦੀ ਉਮਰ ਵਿਚ ਫੋਰਟਿਸ ਹਸਪਤਾਲ ਲੁਧਿਆਣਾ ਵਿਚ ਆਖਰੀ ਸਾਹ ਲਏ। ਕਬੱਡੀ ਨੂੰ ਵਿਸ਼ਵ ਭਰ ਵਿਚ ਮਸ਼ਹੂਰ ਕਰਨ ਵਾਲੇ ਦੇਵੀ ਦਿਆਲ ਸ਼ਰਮਾ ਅਪਣੇ ਆਖਰੀ ਸਾਹ ਤਕ ਕਬੱਡੀ ਨਾਲ ਜੁੜੇ ਰਹੇ।

ਮਿਲੀ ਜਾਣਕਾਰੀ ਅਨੁਸਾਰ 14 ਜਨਵਰੀ ਨੂੰ ਅਚਾਨਕ ਸ਼ੂਗਰ ਵਧਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਦੀ ਬੇਟੀ ਅੱਜ ਸਵੇਰੇ ਉਨ੍ਹਾਂ ਨੂੰ ਮਿਲਣ ਲਈ ਵਿਦੇਸ਼ ਤੋਂ ਆਈ ਸੀ। ਦੇਵੀ ਦਿਆਲ ਸ਼ਰਮਾ ਅੰਤ ਤਕ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਰਹੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਨੇ ਅਪਣੇ ਪੁੱਤਰ ਅਲੰਕਾਰ ਟੋਨੀ ਦੀ ਯਾਦ ਵਿਚ ਨਵੇਂ ਕਬੱਡੀ ਖਿਡਾਰੀਆਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਅਪਣੇ ਪਿੰਡ ਵਿਚ ਇਕ ਅਕੈਡਮੀ ਵੀ ਖੋਲ੍ਹੀ ਸੀ। ਉਨ੍ਹਾਂ ਨੂੰ ਪੰਜਾਬ ਦੀ ਮਾਂ ਖੇਡ ਕਬੱਡੀ ਦੇ ਪਿਤਾਮਾ ਵਜੋਂ ਵੀ ਸਨਮਾਨਿਤ ਕੀਤਾ ਗਿਆ। ਉਹ ਅਪਣੇ ਜੀਵਨ ਵਿਚ ਭਾਰਤ-ਪਾਕਿਸਤਾਨ ਕਬੱਡੀ ਮੈਚ ਦੌਰਾਨ ਕੋਚ ਵਜੋਂ ਵੀ ਸੇਵਾ ਨਿਭਾ ਚੁੱਕਾ ਹੈ।

 (For more Punjabi news apart from International Kabaddi player and coach Devi Dayal Sharma passed away, stay tuned to Rozana Spokesman)

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement