Women's Premier League: ਪਹਿਲੀ ਵਾਰ ਫਾਈਨਲ 'ਚ ਪਹੁੰਚਿਆ ਰਾਇਲ ਚੈਲੰਜਰਜ਼ ਬੈਂਗਲੁਰੂ; ਮੁੰਬਈ ਇੰਡੀਅਨਜ਼ ਨੂੰ ਹਰਾਇਆ
Published : Mar 16, 2024, 9:54 am IST
Updated : Mar 16, 2024, 9:54 am IST
SHARE ARTICLE
Royal Challengers Bangalore reached Women's Premier League final
Royal Challengers Bangalore reached Women's Premier League final

ਐਲਿਸ ਪੈਰੀ ਨੇ ਖੇਡੀ 66 ਦੌੜਾਂ ਦੀ ਪਾਰੀ

Women's Premier League: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਮਹਿਲਾ ਪ੍ਰੀਮੀਅਰ ਲੀਗ ਦੇ ਸੀਜ਼ਨ 2 ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ। ਸਮ੍ਰਿਤੀ ਮੰਧਾਨਾ ਦੀ ਕਪਤਾਨੀ ਵਾਲੀ ਟੀਮ ਨੇ ਪਿਛਲੇ ਸਾਲ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੂੰ 5 ਦੌੜਾਂ ਨਾਲ ਹਰਾਇਆ। ਬੈਂਗਲੁਰੂ ਦੀ ਟੀਮ ਪਹਿਲੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿਚ ਪਹੁੰਚੀ ਹੈ। ਜਿਥੇ 17 ਮਾਰਚ ਨੂੰ ਬੈਂਗਲੁਰੂ ਦਾ ਸਾਹਮਣਾ ਦਿੱਲੀ ਕੈਪੀਟਲਸ ਨਾਲ ਹੋਵੇਗਾ।

ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਸ਼ੁੱਕਰਵਾਰ ਨੂੰ ਖੇਡੇ ਗਏ ਫਾਈਨਲ ਮੈਚ 'ਚ ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ 'ਤੇ 135 ਦੌੜਾਂ ਬਣਾਈਆਂ। ਜਵਾਬ 'ਚ ਮੁੰਬਈ ਦੀ ਟੀਮ 20 ਓਵਰਾਂ 'ਚ 6 ਵਿਕਟਾਂ 'ਤੇ 130 ਦੌੜਾਂ ਹੀ ਬਣਾ ਸਕੀ।

ਪਹਿਲਾਂ ਬੱਲੇਬਾਜ਼ੀ ਕਰਨ ਆਈ ਬੈਂਗਲੁਰੂ ਦੀ ਟੀਮ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ 20 ਦੌੜਾਂ 'ਤੇ ਦੋ ਵਿਕਟਾਂ ਗੁਆ ਦਿਤੀਆਂ ਸਨ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਸੋਫੀ ਡਿਵਾਈਨ 10-10 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈਆਂ। ਅਜਿਹੇ 'ਚ ਐਲਿਸ ਪੇਰੀ ਨੇ 66 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ ਅਤੇ ਟੀਮ ਨੂੰ ਸਨਮਾਨਜਨਕ ਸਕੋਰ ਤਕ ਪਹੁੰਚਾਇਆ। ਰਿਚਾ ਘੋਸ਼ ਨੇ 14 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਮੁੰਬਈ ਲਈ ਹੇਲੀ ਮੈਥਿਊ, ਨੈਟਲੀ ਸੀਵਰ-ਬਰੰਟ ਅਤੇ ਸਾਈਕਾ ਇਸ਼ਾਕ ਨੇ 2-2 ਵਿਕਟਾਂ ਲਈਆਂ।

136 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਮੁੰਬਈ ਇੰਡੀਅਨਜ਼ ਦਾ ਟਾਪ ਆਰਡਰ ਫਲਾਪ ਰਿਹਾ। ਟੀਮ ਨੇ ਪਹਿਲਾ ਵਿਕਟ 27 ਦੌੜਾਂ 'ਤੇ ਗੁਆ ਦਿਤਾ। ਯਸਤਿਕਾ ਭਾਟੀਆ 19 ਦੌੜਾਂ ਬਣਾ ਕੇ ਆਊਟ ਹੋ ਗਈ ਅਤੇ ਹੇਲੀ ਮੈਥਿਊਜ਼ 15 ਦੌੜਾਂ ਬਣਾ ਕੇ ਆਊਟ ਹੋ ਗਈ। ਮੱਧ ਕ੍ਰਮ ਵਿਚ ਨੈਟਲੀ ਸੀਵਰ-ਬਰੰਟ ਨੇ 23 ਦੌੜਾਂ, ਕਪਤਾਨ ਹਰਮਨਪ੍ਰੀਤ ਕੌਰ ਨੇ 33 ਦੌੜਾਂ ਅਤੇ ਅਮੇਲੀਆ ਕੇਰ ਨੇ ਨਾਬਾਦ 27 ਦੌੜਾਂ ਬਣਾਈਆਂ। ਇਹ ਤਿੰਨੇ ਵੱਡੀ ਪਾਰੀ ਨਹੀਂ ਖੇਡ ਸਕੇ। ਬੈਂਗਲੁਰੂ ਵਲੋਂ ਸ਼੍ਰੇਅੰਕਾ ਪਾਟਿਲ ਨੇ ਦੋ ਵਿਕਟਾਂ ਹਾਸਲ ਕੀਤੀਆਂ।

(For more Punjabi news apart from Royal Challengers Bangalore reached Women's Premier League final, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement