ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
Published : Jun 16, 2021, 4:51 pm IST
Updated : Jun 16, 2021, 5:19 pm IST
SHARE ARTICLE
Rana Gurmit Singh Sodhi
Rana Gurmit Singh Sodhi

ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ; ਕੋਵਿਡ ਦੀ ਰੋਕਥਾਮ ਲਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ: ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ( Rana Gurmit Singh Sodhi )  ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ ( national and international sporting events.) ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।

Rana Gurmit Singh SodhiRana Gurmit Singh Sodhi

ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਅਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ(  National and International level Tournaments )  ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਤਿਆਰੀ ਕਰਨ ਸਬੰਧੀ ਖਿਡਾਰੀਆਂ ਨੂੰ ਰਾਜ ਦੇ ਸਟੇਡੀਅਮਾਂ ਵਿੱਚ ਪ੍ਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ ਕਿਉਂਕਿ ਹੁਣ ਕੋਰੋਨਾ ਦੇ ਮਾਮਲੇ ਘਟੇ ਹਨ।

CORONACORONA

ਉਨ੍ਹਾਂ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

cm captainCM punjab

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਟੂਰਨਾਮੈਂਟਾਂ ਲਈ ਤਿਆਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ( Capt. Amarinder Singh)  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਉਂ ਹਟਾ ਕੇ ਉਸਾਰੂ ਕੰਮਾਂ ਵਿੱਚ ਲਾਇਆ ਜਾ ਸਕੇ। ਹਾਲ ਹੀ ਵਿੱਚ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਅਤੇ ਉਲੰਪਿਕ ਤੇ ਹੋਰ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲਿਆਂ ਲਈ ਇਨਾਮੀ ਰਾਸ਼ੀ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।

 ਇਹ  ਵੀ ਪੜ੍ਹੋ:  ਅਮਰੀਕਾ ਵਿਚ ਲੱਖਾਂ ਦੀ ਨੌਕਰੀ ਛੱਡ, ਸ਼ੁਰੂ ਕੀਤੀ ਖੇਤੀ, ਅੱਜ ਸਾਲਾਨਾ ਆਮਦਨ 90 ਲੱਖ ਤੋਂ ਜ਼ਿਆਦਾ

ਇਸ ਦੌਰਾਨ ਵਿਸ਼ੇਸ਼ ਸਕੱਤਰ-ਕਮ- ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਰਾਜ ਦੇ ਸਟੇਡੀਅਮਾਂ ਨੂੰ ਖਿਡਾਰੀਆਂ ਲਈ ਖੋਲ੍ਹਣ ਬਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪ੍ਰਬੰਧ ਮੁਕੰਮਲ ਕਰਨ ਲਈ ਕਹਿ ਦਿੱਤਾ ਗਿਆ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਖਿਡਾਰੀਆਂ ਦੀ ਤਿਆਰੀ ਵਿੱਚ ਕੋਈ ਘਾਟ ਨਾ ਰਹੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਮਾਨਸਿਕ ਤੌਰ ਉਤੇ ਵੀ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement