FIFA ਨੇ ਤੀਜੀ ਧਿਰ ਦੇ ਅਣਉਚਿਤ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ AIFF ਨੂੰ ਕੀਤਾ ਮੁਅੱਤਲ
Published : Aug 16, 2022, 3:14 pm IST
Updated : Aug 16, 2022, 3:14 pm IST
SHARE ARTICLE
FIFA Suspends All India Football Federation
FIFA Suspends All India Football Federation

ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੀਜੀ ਧਿਰ ਦੇ ਗੈਰ-ਵਾਜਬ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਹੈ।

 

ਨਵੀਂ ਦਿੱਲੀ: ਫੀਫਾ ਨੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਫੀਫਾ ਨੇ ਭਾਰਤੀ ਫੁੱਟਬਾਲ ਮਹਾਸੰਘ ਨੂੰ ਤੀਜੀ ਧਿਰ ਦੇ ਗੈਰ-ਵਾਜਬ ਪ੍ਰਭਾਵ ਦਾ ਹਵਾਲਾ ਦਿੰਦੇ ਹੋਏ ਮੁਅੱਤਲ ਕਰ ਦਿੱਤਾ ਹੈ। ਇੰਨਾ ਹੀ ਨਹੀਂ ਅਕਤੂਬਰ 'ਚ ਭਾਰਤ 'ਚ ਹੋਣ ਵਾਲੇ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ 2022 ਦੀ ਮੇਜ਼ਬਾਨੀ ਵੀ ਫੀਫਾ ਨੇ ਖੋਹ ਲਈ ਹੈ। ਫੀਫਾ ਨੇ ਆਪਣੇ ਬਿਆਨ 'ਚ ਕਿਹਾ ਕਿ ਫੀਫਾ ਕੌਂਸਲ ਦੇ ਬਿਊਰੋ ਨੇ ਸਰਬਸੰਮਤੀ ਨਾਲ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਨੂੰ 'ਗੈਰ-ਵਾਜਬ ਦਖਲਅੰਦਾਜ਼ੀ' ਲਈ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਇਹ ਫੀਫਾ ਦੇ ਨਿਯਮਾਂ ਦੀ ਗੰਭੀਰ ਉਲੰਘਣਾ ਹੈ।

FIFA Suspends All India Football FederationFIFA Suspends All India Football Federation

ਫੀਫਾ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਮੁਅੱਤਲੀ ਦਾ ਮਤਲਬ ਹੈ ਕਿ ਭਾਰਤ ਵਿਚ 11 ਤੋਂ 30 ਅਕਤੂਬਰ 2022 ਤੱਕ ਹੋਣ ਵਾਲਾ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ 2022 ਫਿਲਹਾਲ ਨਹੀਂ ਹੋਵੇਗਾ। ਹਾਲਾਂਕਿ ਫੀਫਾ ਨੇ ਕਿਹਾ ਕਿ ਉਹ ਟੂਰਨਾਮੈਂਟ ਨੂੰ ਲੈ ਕੇ ਅਗਲੇ ਕਦਮਾਂ ਦਾ ਮੁਲਾਂਕਣ ਕਰ ਰਿਹਾ ਹੈ ਅਤੇ ਲੋੜ ਪੈਣ 'ਤੇ ਮਾਮਲੇ ਨੂੰ ਬਿਊਰੋ ਕੋਲ ਭੇਜੇਗਾ।

FIFA Suspends All India Football FederationFIFA Suspends All India Football Federation

ਫੀਫਾ ਨੇ ਕਿਹਾ ਕਿ ਉਹ ਭਾਰਤ ਦੇ ਖੇਡ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿਚ ਹੈ ਅਤੇ ਉਮੀਦ ਹੈ ਕਿ ਇਸ ਮਾਮਲੇ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਦੇ ਹਨ। ਇਸ ਮਹੀਨੇ ਦੇ ਸ਼ੁਰੂ ਵਿਚ  ਫੀਫਾ ਨੇ ਤੀਜੀ ਧਿਰ ਦੇ ਦਖਲ ਲਈ AIFF ਨੂੰ ਮੁਅੱਤਲ ਕਰਨ ਦੀ ਧਮਕੀ ਦਿੱਤੀ ਸੀ। ਇਹ ਚੇਤਾਵਨੀ ਸੁਪਰੀਮ ਕੋਰਟ ਵੱਲੋਂ ਏਆਈਐਫਐਫ ਦੀਆਂ ਚੋਣਾਂ ਕਰਵਾਉਣ ਦੇ ਨਿਰਦੇਸ਼ ਤੋਂ ਕੁਝ ਦਿਨ ਬਾਅਦ ਦਿੱਤੀ ਗਈ ਹੈ। AIFF ਦੀਆਂ ਚੋਣਾਂ 28 ਅਗਸਤ ਨੂੰ ਹੋਣੀਆਂ ਹਨ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿਚ 17 ਅਗਸਤ ਨੂੰ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement