124 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ 93 ਦੌੜਾਂ ’ਤੇ ਹੋਈ ਆਊਟ
ਕੋਲਕਾਤਾ: ਦੱਖਣੀ ਅਫਰੀਕਾ ਨੇ ਕੋਲਕਾਤਾ ’ਚ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਤੀਜੇ ਦਿਨ ਭਾਰਤ ਨੂੰ 30 ਦੌੜਾਂ ਨਾਲ ਹਰਾ ਦਿੱਤਾ। ਭਾਰਤ ਦੀ ਧਰਤੀ ’ਤੇ ਦੱਖਣੀ ਅਫਰੀਕਾ ਨੇ 15 ਸਾਲ ਬਾਅਦ ਟੈਸਟ ਮੈਚ ਵਿੱਚ ਜਿੱਤ ਹਾਸਲ ਕੀਤੀ ਹੈ। ਦੱਖਣੀ ਅਫਰੀਕਾ ਨੇ 2 ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। 124 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੀ ਟੀਮ 35 ਓਵਰਾਂ ਵਿੱਚ 93 ਦੌੜਾਂ ਬਣਾ ਕੇ ਆਊਟ ਹੋ ਗਈ।
ਕਪਤਾਨ ਸ਼ੁਭਮਨ ਗਿੱਲ ਗਰਦਨ ਦੀ ਸੱਟ ਕਾਰਨ ਬੱਲੇਬਾਜ਼ੀ ਲਈ ਨਹੀਂ ਉਤਰੇ। ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ। ਦੱਖਣੀ ਅਫ਼ਰੀਕਾ ਲਈ ਆਫ ਸਪਿਨਰ ਸਾਈਮਨ ਹਾਰਮਰ ਨੇ 4 ਵਿਕਟਾਂ ਹਾਸਲ ਕੀਤੀਆਂ।
ਇਸ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੀ ਟੀਮ ਦੂਜੀ ਪਾਰੀ ਵਿੱਚ 153 ਦੌੜਾਂ ਬਣਾ ਕੇ ਆਊਟ ਹੋ ਗਈ ਅਤੇ 123 ਦੌੜਾਂ ਦੀ ਬੜ੍ਹਤ ਹਾਸਲ ਕੀਤੀ। ਕਪਤਾਨ ਤੇਂਬਾ ਬਾਵੁਮਾ ਨੇ ਨਾਬਾਦ 55 ਦੌੜਾਂ ਬਣਾਈਆਂ। ਭਾਰਤ ਵੱਲੋਂ ਰਵਿੰਦਰ ਜਡੇਜਾ ਨੇ ਚਾਰ ਵਿਕਟਾਂ ਹਾਸਲ ਕੀਤੀਆਂ। ਦੱਖਣੀ ਅਫ਼ਰੀਕਾ ਨੇ ਆਪਣੀ ਪਹਿਲੀ ਪਾਰੀ ਵਿੱਚ 159 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿੱਚ ਭਾਰਤ ਨੇ 189 ਦੌੜਾਂ ਬਣਾ ਕੇ 30 ਦੌੜਾਂ ਦੀ ਬੜ੍ਹਤ ਹਾਸਲ ਕੀਤੀ ਸੀ।
