Punjab Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ! ਧੁੰਦ ਦਾ ਰੈੱਡ ਅਲਰਟ ਜਾਰੀ

By : GAGANDEEP

Published : Jan 17, 2024, 7:44 am IST
Updated : Jan 17, 2024, 8:46 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਰਹੇਗਾ ਮੌਸਮ ਖ਼ਰਾਬ

Punjab Weather Update News in punjabi : ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਪਾਣੀਪਤ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਘੱਟ ਰਹੀ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ: Samana News: ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਚੰਡੀਗੜ੍ਹ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਚੇਤਾਵਨੀਆਂ ਦੇ ਬਾਵਜੂਦ ਹਿਮਾਚਲ ਵਿੱਚ ਮੀਂਹ ਜਾਂ ਬਰਫ਼ਬਾਰੀ ਨਹੀਂ ਹੋਈ। ਆਮ ਤਾਪਮਾਨ ਤੋਂ ਹੇਠਾਂ ਰਹਿਣ ਕਾਰਨ ਇੱਥੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ।

ਜਦੋਂ ਕਿ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਬਠਿੰਡਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਜਨਵਰੀ 2023)  

ਮੌਸਮ ਵਿਭਾਗ ਨੇ ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਅੰਬਾਲਾ, ਕੈਥਲ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰਾਜਸਥਾਨ ਨਾਲ ਲੱਗਦੇ ਰੇਵਾੜੀ ਅਤੇ ਉੱਤਰ ਪ੍ਰਦੇਸ਼ ਨਾਲ ਲੱਗਦੇ ਯਮੁਨਾਨਗਰ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Punjab Weather Update News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement