5 ਦੇਸ਼ਾਂ ਦੇ 14 ਸਾਬਕਾ ਕ੍ਰਿਕਟ ਕਪਤਾਨਾਂ ਨੇ ਪਾਕਿਸਤਾਨ ਸਰਕਾਰ ਨੂੰ ਲਿਖਿਆ ਪੱਤਰ
Published : Feb 17, 2026, 3:48 pm IST
Updated : Feb 17, 2026, 3:48 pm IST
SHARE ARTICLE
14 former cricket captains from 5 countries write letter to Pakistan government
14 former cricket captains from 5 countries write letter to Pakistan government

ਜੇਲ੍ਹ ’ਚ ਬੰਦ ਸਾਬਕਾ ਕ੍ਰਿਕਟਰ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਇਲਾਜ ਦੀ ਕੀਤੀ ਮੰਗ

ਨਵੀਂ ਦਿੱਲੀ : 5 ਦੇਸ਼ਾਂ ਦੇ 14 ਸਾਬਕਾ ਕ੍ਰਿਕਟ ਕਪਤਾਨਾਂ ਵੱਲੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਖਰਾਬ ਸਿਹਤ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਜੇਲ੍ਹ ਵਿੱਚ ਬੰਦ 73 ਸਾਲਾ ਇਮਰਾਨ ਦਾ ਸਹੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ।

ਇਸ ਪੱਤਰ 'ਤੇ ਸੁਨੀਲ ਗਾਵਸਕਰ, ਕਪਿਲ ਦੇਵ, ਗ੍ਰੇਗ ਚੈਪਲ, ਬੇਲਿੰਡਾ ਕਲਾਰਕ, ਮਾਈਕਲ ਐਥਰਟਨ, ਨਾਸਿਰ ਹੁਸੈਨ, ਇਆਨ ਚੈਪਲ, ਐਲਨ ਬਾਰਡਰ, ਮਾਈਕਲ ਬ੍ਰੇਅਰਲੀ, ਡੇਵਿਡ ਗਾਵਰ, ਕਿਮ ਹਿਊਜ, ਕਲਾਈਵ ਲੋਇਡ, ਸਟੀਵ ਵਾ ਅਤੇ ਜੌਨ ਰਾਈਟ ਨੇ ਦਸਤਖਤ ਕੀਤੇ ਹਨ।  ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਕਿਸੇ ਵੀ ਸਾਬਕਾ ਪਾਕਿਸਤਾਨੀ ਕਪਤਾਨ ਨੇ ਇਸ ਪੱਤਰ 'ਤੇ ਦਸਤਖਤ ਨਹੀਂ ਕੀਤੇ ਹਨ। ਹਾਲਾਂਕਿ ਪਿਛਲੇ ਹਫ਼ਤੇ ਵਸੀਮ ਅਕਰਮ, ਵਕਾਰ ਯੂਨਿਸ ਅਤੇ ਸ਼ਾਹਿਦ ਅਫਰੀਦੀ ਸਮੇਤ ਕਈ ਸਾਬਕਾ ਪਾਕਿਸਤਾਨੀ ਕ੍ਰਿਕਟਰਾਂ ਨੇ ਸੋਸ਼ਲ ਮੀਡੀਆ 'ਤੇ ਇਮਰਾਨ ਲਈ ਸਹੀ ਇਲਾਜ ਦੀ ਮੰਗ ਕੀਤੀ ਸੀ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement