ਟਾਈਮ ਮੈਗਜ਼ੀਨ ਦੇ 100 ਸੱਭ ਤੋਂ ਪ੍ਰਭਾਵਸ਼ਾਲੀ ਲੋਕਾਂ ’ਚ ਸ਼ਾਮਲ ਹੋਈ ਭਲਵਾਨ ਸਾਕਸ਼ੀ ਮਲਿਕ
Published : Apr 17, 2024, 7:50 pm IST
Updated : Apr 17, 2024, 8:04 pm IST
SHARE ARTICLE
Sakshi Malik
Sakshi Malik

ਔਰਤ ਭਲਵਾਨਾਂ ਦੇ ਕਥਿਤ ਜਿਨਸੀ ਸੋਸ਼ਣ ਵਿਰੁਧ WFI ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਉਨ੍ਹਾਂ ਦੀ ਲੜਾਈ ਲਈ ਸੂਚੀ ’ਚ ਸ਼ਾਮਲ ਕੀਤਾ ਗਿਆ

ਨਵੀਂ ਦਿੱਲੀ: ਓਲੰਪਿਕ ਤਮਗਾ ਜੇਤੂ ਭਾਰਤੀ ਭਲਵਾਨ ਸਾਕਸ਼ੀ ਮਲਿਕ ਨੂੰ ਟਾਈਮ ਮੈਗਜ਼ੀਨ ਨੇ 2024 ਦੇ 100 ਸੱਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ’ਚ ਸ਼ਾਮਲ ਕੀਤਾ ਹੈ। ਕੁਸ਼ਤੀ ’ਚ ਭਾਰਤ ਦੀ ਇਕਲੌਤੀ ਮਹਿਲਾ ਓਲੰਪਿਕ ਤਮਗਾ ਜੇਤੂ ਸਾਕਸ਼ੀ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਲੋਂ ਮਹਿਲਾ ਭਲਵਾਨਾਂ ਦੇ ਕਥਿਤ ਜਿਨਸੀ ਸੋਸ਼ਣ ਵਿਰੁਧ ਉਨ੍ਹਾਂ ਦੀ ਲੜਾਈ ਲਈ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ। 

ਇਸ ਸੂਚੀ ਵਿਚ ਹੋਰ ਭਾਰਤੀਆਂ ਵਿਚ ਅਦਾਕਾਰਾ ਆਲੀਆ ਭੱਟ, ਇੰਡੋ-ਬ੍ਰਿਟਿਸ਼ ਅਦਾਕਾਰ ਦੇਵ ਪਟੇਲ ਅਤੇ ਮਾਈਕ੍ਰੋਸਾਫਟ ਦੇ ਸੀ.ਈ.ਓ. ਸੱਤਿਆ ਨਡੇਲਾ ਵੀ ਸ਼ਾਮਲ ਹਨ। ਸਾਕਸ਼ੀ ਨੇ ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਵਿਨੇਸ਼ ਫੋਗਾਟ ਅਤੇ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨਾਲ ਜੰਤਰ-ਮੰਤਰ ’ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੇ ਦੇਸ਼ ’ਚ ਮਹਿਲਾ ਭਲਵਾਨਾਂ ਦਾ ਕਥਿਤ ਤੌਰ ’ਤੇ ਜਿਨਸੀ ਸੋਸ਼ਣ ਕਰਨ ਅਤੇ ਡਰਾਉਣ ਲਈ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ। 

ਇਹ ਵਿਰੋਧ ਪ੍ਰਦਰਸ਼ਨ ਪਿਛਲੇ ਸਾਲ ਜਨਵਰੀ ’ਚ ਸ਼ੁਰੂ ਹੋਇਆ ਸੀ। ਬ੍ਰਿਜ ਭੂਸ਼ਨ ਵਿਰੁਧ ਲੜਾਈ ਫਿਰ ਇਕ ਸਾਲ ਤਕ ਚੱਲੀ। ਬ੍ਰਿਜ ਭੂਸ਼ਨ ਦੇ ਵਿਰੁਧ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਪਰ ਉਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਸ ਅੰਦੋਲਨ ਬਾਰੇ ਗੱਲ ਕਰਦਿਆਂ ਸਾਕਸ਼ੀ ਨੇ ਕਿਹਾ, ‘‘ਇਹ ਲੜਾਈ ਹੁਣ ਸਿਰਫ ਭਾਰਤ ਦੀਆਂ ਮਹਿਲਾ ਭਲਵਾਨਾਂ ਲਈ ਨਹੀਂ ਹੈ। ਇਹ ਭਾਰਤ ਦੀਆਂ ਉਨ੍ਹਾਂ ਧੀਆਂ ਲਈ ਹੈ ਜਿਨ੍ਹਾਂ ਦੀ ਆਵਾਜ਼ ਨੂੰ ਵਾਰ-ਵਾਰ ਚੁੱਪ ਕਰਵਾਇਆ ਗਿਆ ਹੈ।’’

ਬ੍ਰਿਜ ਭੂਸ਼ਨ ਦੇ ਅਸਤੀਫਾ ਦੇਣ ਤੋਂ ਤੁਰਤ ਬਾਅਦ ਉਨ੍ਹਾਂ ਦੇ ਕਰੀਬੀ ਸਹਿਯੋਗੀ ਅਤੇ ਕਾਰੋਬਾਰੀ ਭਾਈਵਾਲ ਸੰਜੇ ਸਿੰਘ ਨੂੰ ਡਬਲਿਊ.ਐੱਫ.ਆਈ. ਦਾ ਪ੍ਰਧਾਨ ਚੁਣਿਆ ਗਿਆ। ਜਿਸ ਦਿਨ ਸੰਜੇ ਸਿੰਘ ਨੇ ਡਬਲਿਊ.ਐੱਫ.ਆਈ. ਦੀ ਕਮਾਨ ਸੰਭਾਲੀ, ਸਾਕਸ਼ੀ ਨੇ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ।

Tags: sakshi malik

SHARE ARTICLE

ਏਜੰਸੀ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement