ਪੰਜਾਬ ਦੇ ਪੈਰਾ ਪਾਵਰ ਲਿਫਟਰਾਂ ਮਨਪ੍ਰੀਤ ਕੌਰ ਤੇ ਪਰਮਜੀਤ ਕੁਮਾਰ ਨੇ ਜਿੱਤੇ ਦੋ ਚਾਂਦੀ ਤੇ ਇਕ ਕਾਂਸੀ ਦਾ ਤਮਗ਼ਾ
Published : Dec 17, 2022, 8:16 pm IST
Updated : Dec 17, 2022, 8:16 pm IST
SHARE ARTICLE
Manpreet Kaur and Paramjit Kumar
Manpreet Kaur and Paramjit Kumar

ਮੀਤ ਹੇਅਰ ਨੇ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਦੇ ਤਮਗ਼ਾ ਜੇਤੂਆਂ ਨੂੰ ਦਿੱਤੀ ਮੁਬਾਰਕਬਾਦ


 
 

ਚੰਡੀਗੜ੍ਹ -  ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਦੁਬਈ ਵਿਖੇ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਵਿੱਚ ਭਾਰਤ ਦੇ ਪੈਰਾ ਪਾਵਰ ਲਿਫਟਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਦਿਖਾਇਆ। ਭਾਰਤੀ ਟੀਮ ਨੇ ਦੋ ਸੋਨੇ, ਦੋ ਚਾਂਦੀ ਤੇ ਪੰਜ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 9 ਤਮਗ਼ੇ ਜਿੱਤੇ। ਇਸ ਵਿੱਚ ਪੰਜਾਬ ਦੇ ਮਨਪ੍ਰੀਤ ਕੌਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਪਰਮਜੀਤ ਕੁਮਾਰ ਨੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜਿੱਤਣ ਵਾਲੇ ਭਾਰਤੀ ਖੇਡ ਦਲ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਪੰਜਾਬ ਦੇ ਦੋਵੇਂ ਪਾਵਰ ਲਿਫਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨਪ੍ਰੀਤ ਕੌਰ ਤੇ ਪਰਮਜੀਤ ਕੁਮਾਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਾ ਸਿਰਫ ਸੂਬੇ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ। ਖੇਡ ਮੰਤਰੀ ਨੇ ਕਿਹਾ ਕਿ ਪੈਰਾ ਖਿਡਾਰੀਆਂ ਵੱਲੋਂ ਔਕੜਾਂ ਦੇ ਬਾਵਜੂਦ ਆਪਣੀ ਹਿੰਮਤ, ਸਾਹਸ ਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਦਿਖਾਇਆ ਇਹ ਪ੍ਰਦਰਸ਼ਨ ਜਿੱਥੇ ਲੋਕਾਂ ਲਈ ਪ੍ਰੇਰਨਾ ਸ੍ਰੋਤ ਹੈ ਉਥੇ ਪੈਰਾ ਖਿਡਾਰੀਆਂ ਤੇ ਦਿਵਿਆਂਗ ਵਿਅਕਤੀਆਂ ਲਈ ਚਾਨਣ ਮੁਨਾਰੇ ਵਾਂਗ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਜਿੱਥੇ ਪੈਰਾ ਸਪੋਰਟਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਵਿਸ਼ਵਾਸ ਦਿਵਾਉਂਦੀ ਹੈ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਮੰਚ ਤੱਕ ਪਹੁੰਚਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਪੰਜਾਬ ਦੇ ਦੋਵੇਂ ਪਾਵਰ ਲਿਫਟਰ ਜਲੰਧਰ ਦੇ ਰਹਿਣ ਵਾਲੇ ਹਨ। ਮਨਪ੍ਰੀਤ ਕੌਰ ਨੇ ਔਰਤਾਂ ਦੇ 45 ਕਿਲੋ ਵਰਗ ਵਿੱਚ ਇਕ ਚਾਂਦੀ ਤੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ ਜਦੋਂ ਕਿ ਪਰਮਜੀਤ ਕੁਮਾਰ ਨੇ 49 ਕਿਲੋ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement