
ਪਟਿਆਲਾ ਦੀ ਇਕ ਅਦਾਲਤ ਨੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਅਤੇ ਲੋਕ ...........
ਪਟਿਆਲਾ :ਪਟਿਆਲਾ ਦੀ ਇਕ ਅਦਾਲਤ ਨੇ ਲੁਧਿਆਣਾ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਤੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਪੁਲਿਸ ਸਿਮਰਜੀਤ ਬੈਂਸ ਨੂੰ ਕਿਸੇ ਵੀ ਸਮੇਂ ਗ੍ਰਿਫ਼ਤਾਰ ਕਰ ਸਕਦੀ ਹੈ।
photo
ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੁਆਰਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਖ਼ਿਲਾਫ਼ ਦਵਾਈਆਂ ਦੀ ਕੰਪਨੀ ‘ਤੇ ਝੂਠੇ ਦੋਸ਼ ਲਗਾਏ ਗਏ ਸਨ। ਜਦੋਂਕਿ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਹ ਸਾਫ਼ ਸੁਥਰੇ ਹਨ ਅਤੇ ਅਜਿਹੇ ਇਲਜ਼ਾਮ ਲਗਾ ਕੇ ਵਿਧਾਇਕ ਬੈਂਸ ਨੇ ਸੁਰਖੀਆਂ ਇੱਕਠਾ ਕਰਨ ਦੀ ਕੋਸ਼ਿਸ਼ ਕੀਤੀ ਹੈ।
photo
ਉਸਨੇ ਆਪਣੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਦੁਆਰਾ 29 ਅਗਸਤ ਤੋਂ 1 ਅਗਸਤ 2018 ਨੂੰ 500 ਆਈ.ਪੀ.ਸੀ. ਦੇ ਤਹਿਤ ਪਟਿਆਲਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ।