Punjab News: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ
Published : Feb 18, 2024, 7:30 pm IST
Updated : Feb 18, 2024, 7:30 pm IST
SHARE ARTICLE
Tajinder Toor and Harmilan Bains win Gold medals in Asian Indoor Athletics Championship News in punjabi
Tajinder Toor and Harmilan Bains win Gold medals in Asian Indoor Athletics Championship News in punjabi

Punjab News: ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

Tajinder Toor and Harmilan Bains win Gold medals in Asian Indoor Athletics Championship News in punjabi : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।

ਇਹ ਵੀ ਪੜ੍ਹੋ: Kapurthala News: ਮਨੀਲਾ 'ਚ ਸ਼ੱਕੀ ਹਾਲਾਤ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ

ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ। 

ਇਹ ਵੀ ਪੜ੍ਹੋ: Gangster Kala Dhanula: ਬਰਨਾਲਾ 'ਚ ਐਨਕਾਊਂਟਰ ਵਿਚ ਮਾਰਿਆ ਗਿਆ ਗੈਂਗਸਟਰ ਕਾਲਾ ਧਨੌਲਾ 

ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ। ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ। 

(For more Punjabi news apart from Tajinder Toor and Harmilan Bains win Gold medals in Asian Indoor Athletics Championship News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement