ਯੁਜਵੇਂਦਰ ਚਾਹਲ ਗੁਜ਼ਾਰੇ ਭੱਤੇ ਵਜੋਂ ਪਤਨੀ ਨੂੰ ਦੇਣਗੇ 60 ਕਰੋੜ ਰੁਪਏ 
Published : Feb 18, 2025, 7:00 am IST
Updated : Feb 18, 2025, 7:00 am IST
SHARE ARTICLE
Yuzvender Chahal will pay Rs 60 crore to his wife as alimony
Yuzvender Chahal will pay Rs 60 crore to his wife as alimony

ਫ਼ਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।


ਨਵੀਂ ਦਿੱਲੀ : ਭਾਰਤੀ ਕ੍ਰਿਕਟਰ ਯੁਜ਼ਵੇਂਦਰ ਚਾਹਲ ਇਨ੍ਹੀਂ ਦਿਨੀਂ ਅਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖ਼ੀਆਂ ਵਿਚ ਹਨ। ਨਵੇਂ ਸਾਲ ਦੀ ਸ਼ੁਰੂਆਤ ਵਿਚ ਯੁਜਵੇਂਦਰ ਚਾਹਲ ਨੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿਤਾ ਸੀ। ਯੁਜਵੇਂਦਰ ਚਾਹਲ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਧਨਸ਼੍ਰੀ ਵਰਮਾ ਨੂੰ ਅਨਫਾਲੋ ਕਰ ਦਿਤਾ। ਇੰਨਾ ਹੀ ਨਹੀਂ, ਯੁਜਵੇਂਦਰ ਚਾਹਲ ਨੇ ਅਪਣੇ ਇੰਸਟਾ ਤੋਂ ਧਨਸ਼੍ਰੀ ਦੀਆਂ ਸਾਰੀਆਂ ਤਸਵੀਰਾਂ ਵੀ ਡਿਲੀਟ ਕਰ ਦਿਤੀਆਂ। ਯੂਜੀ ਦੀ ਇਸ ਹਰਕਤ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਧਨਸ਼੍ਰੀ ਵਰਮਾ ਅਤੇ ਯੁਜਵੇਂਦਰ ਚਾਹਲ ਦੇ ਰਿਸ਼ਤੇ ਵਿਚ ਦਰਾਰ ਵਿਆਹ ਦੀਆਂ ਤਸਵੀਰਾਂ ਡਿਲੀਟ ਕਰਨ ਤੋਂ ਬਾਅਦ, ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ  ਤਲਾਕ ਦੀਆਂ ਖ਼ਬਰਾਂ ਤੇਜ਼ ਹੋ ਗਈਆਂ।

ਇਸ ਮਾਮਲੇ ’ਤੇ ਨਾ ਤਾਂ ਯੁਜਵੇਂਦਰ ਚਾਹਲ ਅਤੇ ਨਾ ਹੀ ਧਨਸ਼੍ਰੀ ਵਰਮਾ ਨੇ ਸਪੱਸ਼ਟ ਤੌਰ ’ਤੇ ਕੱੁਝ ਕਿਹਾ ਪਰ ਫਿਰ ਵੀ ਦੋਵਾਂ ਦੀਆਂ ਪੋਸਟਾਂ ਤੋਂ ਲੋਕਾਂ ਨੂੰ ਇਹ ਸਪੱਸ਼ਟ ਸੀ ਕਿ ਉਨ੍ਹਾਂ ਦੇ ਰਿਸ਼ਤੇ ਵਿਚ ਦਰਾਰ ਹੈ। ਇਸ ਦੇ ਨਾਲ ਹੀ ਕਈ ਅਫ਼ਵਾਹਾਂ ਵੀ ਉੱਡ ਰਹੀਆਂ ਸਨ, ਜਿਨ੍ਹਾਂ ਨੂੰ ਸੁਣ ਕੇ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ ਸਨ ਪਰ ਇਨ੍ਹਾਂ ਫ਼ਫਵਾਹਾਂ ਦੇ ਵਿਚਕਾਰ ਇੱਕ ਹੈਰਾਨ ਕਰਨ ਵਾਲਾ ਦਾਅਵਾ ਵੀ ਸਾਹਮਣੇ ਆਇਆ ਹੈ, ਜਿਸ ’ਤੇ ਪ੍ਰਸ਼ੰਸਕ ਵੀ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ।

ਯੁਜਵੇਂਦਰ ਚਾਹਲ ਧਨਸ਼੍ਰੀ ਵਰਮਾ ਨੂੰ ਗੁਜ਼ਾਰਾ ਭੱਤਾ ਵਜੋਂ 60 ਕਰੋੜ ਰੁਪਏ ਦੇਣਗੇ। ਫ਼ਰੀ ਪ੍ਰੈੱਸ ਜਰਨਲ ਦੀਆਂ ਰਿਪੋਰਟਾਂ ਅਨੁਸਾਰ ਯੁਜਵੇਂਦਰ ਚਾਹਲ ਧਨਸ਼੍ਰੀ ਵਰਮਾ ਨੂੰ ਗੁਜ਼ਾਰਾ ਭੱਤਾ ਵਜੋਂ 60 ਕਰੋੜ ਰੁਪਏ ਦੀ ਵੱਡੀ ਰਕਮ ਦੇ ਸਕਦੇ ਹਨ। ਫ਼ਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਨੇ ਇਸ ਮੁੱਦੇ ’ਤੇ ਕੋਈ ਬਿਆਨ ਨਹੀਂ ਦਿਤਾ ਹੈ। ਹੁਣ ਸਿਰਫ਼ ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਵਰਮਾ ਹੀ ਜਾਣਦੇ ਹਨ ਕਿ ਗੁਜ਼ਾਰਾ ਭੱਤਾ ਦੀਆਂ ਖ਼ਬਰਾਂ ਵਿਚ ਕਿੰਨੀ ਸੱਚਾਈ ਹੈ। ਫ਼ਿਲਹਾਲ ਪ੍ਰਸ਼ੰਸਕ ਉਨ੍ਹਾਂ ਦੇ ਰਿਸ਼ਤੇ ਬਾਰੇ ਚਿੰਤਾ ਜ਼ਾਹਰ ਕਰ ਰਹੇ ਹਨ।   (ਏਜੰਸੀ)
 

Location: India, Goa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement