ਖ਼ਬਰਾਂ |

ਤਾਜ਼ਾ |

ਦਿੱਲੀ ਕੈਪੀਟਲਜ਼ ਨੇ ਰਾਇਲ ਚੈਲੇਂਜਰਜ਼ ਬੰਗਲੁਰੂ ਨੂੰ ਛੇ ਵਿਕਟਾਂ ਨਾਲ ਹਰਾਇਆ
Published : Apr 18, 2026, 7:59 pm IST
Updated : Apr 18, 2026, 7:59 pm IST
SHARE ARTICLE
Delhi Capitals beat Royal Challengers Bangalore by six wickets
Delhi Capitals beat Royal Challengers Bangalore by six wickets

ਕੇ.ਐਲ. ਰਾਹੁਲ ਅਤੇ ਟ੍ਰਿਸਟਨ ਸਟਬਸ ਨੇ ਲਗਾਏ ਅਰਧ ਸੈਂਕੜੇ

ਦਿੱਲੀ : ਦਿੱਲੀ ਕੈਪੀਟਲਜ਼ ਨੇ ਇੱਕ ਦਿਲਚਸਪ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ ਨੂੰ 6 ਵਿਕਟਾਂ ਨਾਲ ਹਰਾ ਦਿੱਤਾ । ਦਿੱਲੀ ਕੈਪੀਟਲਜ਼ ਨੂੰ ਆਖਰੀ ਓਵਰ ਵਿੱਚ 15 ਦੌੜਾਂ ਦੀ ਲੋੜ ਸੀ ਅਤੇ ਇੱਕ ਗੇਂਦ ਬਾਕੀ ਰਹਿੰਦਿਆਂ ਟੀਚੇ ਨੂੰ ਹਾਸਲ ਕਰ ਲਿਆ। ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲੁਰੂ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ ਕੁੱਲ 175 ਦੌੜਾਂ ਬਣਾਈਆਂ। ਜਵਾਬ ਵਿੱਚ ਦਿੱਲੀ ਨੇ 19.5 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ 'ਤੇ ਟੀਚੇ ਨੂੰ ਹਾਸਲ ਕਰ ਲਿਆ। ਇਸ ਤੀਜੀ ਜਿੱਤ ਦੇ ਨਾਲ ਦਿੱਲੀ ਕੈਪੀਟਲਜ਼ ਸੂਚੀ ਵਿੱਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ, ਜਦੋਂ ਕਿ ਆਰ.ਸੀ.ਬੀ. 8 ਅੰਕਾਂ ਨਾਲ ਦੂਜੇ ਸਥਾਨ 'ਤੇ ਹੈ।

176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਸਮੇਂ ਦਿੱਲੀ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਟੀਮ ਨੇ ਪਾਵਰਪਲੇਅ ਦੇ ਅੰਦਰ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ ਅਤੇ ਇਹ ਤਿੰਨੋਂ ਵਿਕਟਾਂ ਭੁਵਨੇਸ਼ਵਰ ਕੁਮਾਰ ਨੇ ਲਈਆਂ। ਜਦਕਿ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਨੇ ਡਟ ਕੇ ਬੱਲੇਬਾਜ਼ੀ ਕਰਦੇ ਰਹੇ ਅਤੇ ਅਰਧ-ਸੈਂਕੜਾ ਬਣਾਇਆ । ਕੇ.ਐਲ. ਰਾਹੁਲ ਅਤੇ ਟ੍ਰਿਸਟਨ ਸਟੱਬਸ ਨੇ ਚੌਥੀ ਵਿਕਟ ਲਈ 69 ਦੌੜਾਂ ਦੀ ਸਾਂਝੇਦਾਰੀ ਕੀਤੀ। ਰਾਹੁਲ ਤੋਂ ਇਲਾਵਾ ਸਟੱਬਸ ਨੇ ਅਜੇਤੂ 60 ਦੌੜਾਂ ਬਣਾਈਆਂ। ਡੇਵਿਡ ਮਿਲਰ ਨੇ 10 ਗੇਂਦਾਂ 'ਤੇ ਅਜੇਤੂ 22 ਦੌੜਾਂ ਬਣਾਈਆਂ। ਬੰਗਲੁਰੂ ਲਈ ਭੁਵਨੇਸ਼ਵਰ ਕੁਮਾਰ ਨੇ 3 ਵਿਕਟਾਂ ਲਈਆਂ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement