ਸਿਹਤ ਵਿਭਾਗ ਨੇ ਪਿੰਡਾਂ ਦੇ ਟੋਭਿਆਂ 'ਚ ਛੱਡੀਆਂ ਗਈਆਂ ਗੰਬੂਜ਼ੀਆਂ ਮੱਛੀਆਂ  
Published : Jul 18, 2022, 7:23 pm IST
Updated : Jul 18, 2022, 7:23 pm IST
SHARE ARTICLE
Gambuzian fish left in village ponds by the health department
Gambuzian fish left in village ponds by the health department

ਮੱਛਰਾਂ ਦੇ ਪ੍ਰਕੋਪ ਤੋਂ ਮਿਲੇਗੀ ਨਿਜਾਤ 

ਨੂਰਪੁਰ ਬੇਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰਾ ਤੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾ ਦੇਣ ਅਤੇ ਸਮੇਂ-ਸਮੇਂ 'ਤੇ ਬਿਮਾਰੀਆ ਨੂੰ ਫੈਲਣ ਤੋਂ ਰੋਕਣ ਲਈ ਜਾਗਰੂਕਤਾ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

mosquitofishmosquitofish

ਇਸੇ ਤਹਿਤ ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਦੀ ਅਗਵਾਈ ਹੇਠ ਅੱਜ ਪਿੰਡ ਨਲਹੋਟੀ, ਚੰਦਪੁਰ, ਸੇਰੀ, ਰਾਮਪੁਰ ਪਿੰਡਾਂ ਵਿੱਚ ਟੋਭਿਆਂ 'ਚ ਮੱਛਰਾਂ ਦੇ ਲਾਰਵੇ ਨੂੰ ਖ਼ਤਮ ਕਰਨ ਲਈ ਗੰਬੂਜ਼ੀਆਂ ਮੱਛੀਆਂ ਛੱਡੀਆਂ ਗਈਆਂ।

mosquitofishmosquitofish

ਇਸ ਮੌਕੇ ਸੇਵਾ ਦਾਸ, ਪ੍ਰਿਤਪਾਲ  ਸਿੰਘ, ਅਰਵਿੰਦ ਜੀਤ ਸਿੰਘ ਸੁਪਰਵਾਈਜ਼ਰ, ਅਮਰੀਕ ਸਿੰਘ ਹੈਲਥ ਵਰਕਰ ਨੇ ਦੱਸਿਆ ਕਿ ਮੱਛੀ ਗੰਦੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰ ਦੇ ਲਾਰਵੇ ਨੂੰ ਖਾਂਦੀ ਹੈ ਜਿਸ ਨਾਲ ਅੱਗੇ ਮੱਛਰ ਨਹੀਂ ਫੈਲੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਉਹ ਆਪਣੇ ਘਰਾਂ ਤੇ ਦਫਤਰਾਂ ਦੇ ਆਲੇ ਦੁਆਲੇ ਸਫਾਈ ਸਾਫ ਸਫਾਈ ਰੱਖਣ ਡੇਂਗੂ ਬੁਖ਼ਾਰ ਖਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ।

mosquitofishmosquitofish

ਉਨ੍ਹਾਂ ਕਿਹਾ ਕਿ ਗਰਮੀਆਂ ਅਤੇ ਬਰਸਾਤ ਦੇ ਮੌਸਮ ਵਿੱਚ ਮੱਛਰਾਂ ਦੀ ਤਾਦਾਦ ਵਿੱਚ ਵਾਧਾ ਹੁੰਦਾ ਹੈ। ਪਿੰਡਾਂ ਵਿੱਚ ਘਰਾਂ ਦੇ ਅੰਦਰ ਜਾਂ ਬਾਹਰ ਬਣੇ ਪਾਰਕਾਂ ਵਿੱਚ ਪਏ ਗਮਲਿਆਂ, ਕੂਲਰਾਂ, ਫਰਿੱਜ ਦੀਆਂ ਟ੍ਰੇਆਂ, ਘਰਾਂ ਦੀਆਂ ਛੱਤਾਂ ਉੱਪਰ ਸੁੱਟੇ ਟੁੱਟੇ-ਫੁੱਟੇ ਬਰਤਨਾਂ ਆਦਿ ਵਿੱਚ ਜੇਕਰ ਫਾਲਤੂ ਪਾਣੀ ਹਫਤੇ ਤੱਕ ਖੜ੍ਹਾ ਰਹਿ ਜਾਂਦਾ ਹੈ ਤਾਂ ਇਸ ਪਾਣੀ ਉੱਤੇ ਮੱਛਰ ਦੁਆਰਾ ਦਿੱਤੇ ਅੰਡਿਆਂ ਤੋਂ ਹੋਰ ਮੱਛਰ ਪੈਦਾ ਹੋ ਜਾਂਦਾ ਹੈ।

mosquitofishmosquitofish

 ਡੈਂਗੂ ਫੈਲਾਉਣ ਵਾਲਾ ਮਾਦਾ ਮੱਛਰ 'ਐਡੀਜ਼' ਇਸ ਤਰ੍ਹਾਂ ਖੜੇ ਪਾਣੀ ਉੱਤੇ ਅੰਡੇ ਦੇ ਕੇ ਆਪਣੇ ਪਰਿਵਾਰ ਦਾ ਵਾਧਾ ਕਰਦੇ ਹਨ। ਇਸ ਕਰਕੇ ਸਾਨੂੰ ਹਰ ਹਫਤੇ ਆਪਣੇ ਘਰਾਂ ਵਿੱਚ ਪਏ ਉਹਨਾਂ ਬਰਤਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਹੈ ਜਿਨ੍ਹਾਂ ਵਿੱਚ ਪਾਣੀ ਖੜ੍ਹਾ ਰਹਿੰਦਾ ਹੋਵੇ, ਤਾਂ ਜੋ ਮੱਛਰ ਦੇ ਸਰਕਲ ਨੂੰ ਨਸ਼ਟ ਕੀਤਾ ਜਾ ਸਕੇ।

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement