
ਕਿਹਾ- ਸ਼ਗਨਪ੍ਰੀਤ ਨੂੰ ਭਾਰਤ ਆਉਣ 'ਤੇ ਦਿਤੀ ਜਾਵੇ ਸੁਰੱਖਿਆ
ਚੰਡੀਗੜ੍ਹ: ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿਚ ਸ਼ਗਨਪ੍ਰੀਤ ਸਿੰਘ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿਤੀ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰਖੀਆਂ 'ਚ ਆਏ ਸ਼ਗਨਪ੍ਰੀਤ ਨੇ ਪੰਜਾਬ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ।
Punjab & Haryana High Court
ਜਿਸ ਨੂੰ ਹੁਣ ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਸੁਰੱਖਿਆ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਹੈ ਕਿ ਸ਼ਗਨਪ੍ਰੀਤ ਜਦੋਂ ਭਾਰਤ ਆਵੇ ਤਾਂ ਉਸ ਨੂੰ ਸੁਰੱਖਿਆ ਦਿਤੀ ਜਾਵੇ। ਦੱਸ ਦੇਈਏ ਕਿ ਸ਼ਗਨਪ੍ਰੀਤ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਆਪਣੀ ਜਾਨ ਦਾ ਖਤਰਾ ਸੀ।
Vicky Middukhera
ਗੌਰਤਲਬ ਹੈ ਕਿ ਸ਼ਗਨਪ੍ਰੀਤ ਇਸ ਸਮੇਂ ਆਸਟ੍ਰੇਲੀਆ 'ਚ ਹੈ ਅਤੇ ਇਸ ਦਾ ਨਾਂ ਵਿੱਕੀ ਮਿੱਡੂਖੇੜਾ ਦੇ ਕਤਲ ਨਾਲ ਜੁੜਿਆ ਹੋਇਆ ਹੈ। ਇਸ ਤੋਂ ਬਾਅਦ ਵਿਦੇਸ਼ ਤੋਂ ਸ਼ਗਨਪ੍ਰੀਤ ਨੇ ਆਪਣੇ ਵਕੀਲਾਂ ਰਾਹੀਂ ਪੰਜਾਬ ਹਰਿਆਣਾ ਹਾਈਕੋਰਟ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।