
ਪਿਛਲੇ ਮਹੀਨੇ ਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਨਾਲ ਖ਼ੁਸ਼ਖ਼ਬਰੀ ਸਾਂਝੀ ਕੀਤੀ ਸੀ ਕਿ ਉਹ ਪਿਤਾ ਬਨਣ ਵਾਲੇ ਹਨ।
ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਵੀਰਵਾਰ ਨੂੰ ਆਪਣਾ 70ਵਾਂ ਜਨਮਦਿਨ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੂੰ ਦੇਸ਼ ਵਾਸੀਆਂ ਦੇ ਨਾਲ-ਨਾਲ ਕਈ ਦਿੱਗਜ ਸਿਤਾਰਿਆਂ ਤੋਂ ਲੈ ਕੇ ਕ੍ਰਿਕਟਰਸ ਅਤੇ ਰਾਜਨੇਤਾਵਾਂ ਵੱਲੋਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਮਿਲੀਆਂ।
Prime Minister Narendra Modi has congratulated Indian skipper Virat Kohli and his actress wife Anushka Sharma
ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦੇਣ ਵਿਚ ਭਾਰਤੀ ਕਪਤਾਨ ਵਿਰਾਟ ਕੋਹਲੀ ਤੋਂ ਲੈ ਕੇ ਵਿਦੇਸ਼ੀ ਖਿਡਾਰੀ ਬਰੇਟ ਲੀ ਤੱਕ ਸ਼ਾਮਲ ਰਹੇ। ਪ੍ਰਧਾਨ ਮੰਤਰੀ ਨੇ ਵਿਰਾਟ ਕੋਹਲੀ ਦੀਆਂ ਸ਼ੁਭਕਾਮਨਾਵਾਂ ਦੇ ਜਵਾਬ ਵਿਚ ਉਨ੍ਹਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ। ਦਰਅਸਲ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਵਿਰਾਟ ਕੋਹਲੀ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਸਨ।
File Photo
ਵਿਰਾਟ ਨੇ ਟਵੀਟ ਕਰਦੇ ਹੋਏ ਲਿਖਿਆ, 'ਦੇਸ਼ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਢੇਰ ਸਾਰੀਆਂ ਸ਼ੁਭਕਾਮਨਾਵਾਂ।' ਇਸ ਦਾ ਜਵਾਬ ਦਿੰਦੇ ਹੋਏ ਨਰਿੰਦਰ ਮੋਦੀ ਨੇ ਲਿਖਿਆ, 'ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ, ਮੈਂ ਵੀ ਅਨੁਸ਼ਕਾ ਸ਼ਰਮਾ ਅਤੇ ਤੁਹਾਨੂੰ ਵਧਾਈ ਦਿੰਦਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਤੁਸੀਂ ਦੋਵੇਂ ਚੰਗੇ ਮਾਤਾ-ਪਿਤਾ ਬਣੋਗੇ।' ਦੱਸ ਦਈਏ ਕਿ ਪਿਛਲੇ ਮਹੀਨੇ ਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਨਾਲ ਖ਼ੁਸ਼ਖ਼ਬਰੀ ਸਾਂਝੀ ਕੀਤੀ ਸੀ ਕਿ ਉਹ ਪਿਤਾ ਬਨਣ ਵਾਲੇ ਹਨ