ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਜਲਦ
Published : Nov 18, 2020, 5:50 pm IST
Updated : Nov 18, 2020, 5:50 pm IST
SHARE ARTICLE
Rana Gurmit Sodhi
Rana Gurmit Sodhi

ਕੋਵਿਡ ਦੇ ਕੇਸ ਘਟਣ ਕਾਰਨ ਖਿਡਾਰੀਆਂ ਦੀ ਦੁਬਾਰਾ ਸਿਖਲਾਈ ਸ਼ੁਰੂ ਕਰਨ ਲਈ ਤਿਆਰੀਆਂ ਦੀ ਕੀਤੀ ਸਮੀਖਿਆ

ਚੰਡੀਗੜ੍ਹ - ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ ਵੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਇੱਥੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਰਾਜ ਭਰ ਦੇ ਜਿਲ੍ਹਾ ਖੇਡ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਰਾਣਾ ਸੋਢੀ ਨੇ ਵਿਭਾਗੀ ਅਧਿਕਾਰੀਆਂ ਨੂੰ ਇਨਾਮਾਂ ਦੀ ਪੜਾਅਵਾਰ ਵੰਡ ਲਈ ਸੂਚੀਆਂ ਤਿਆਰ ਕਰਨ ਲਈ ਆਖਦਿਆਂ ਕਿਹਾ ਕਿ ਸਾਲ 2007 ਤੋਂ 2015 ਤੱਕ ਦੇ 2339 ਖਿਡਾਰੀਆਂ ਸਣੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲਿਆਂ ਨੂੰ ਇਨਾਮੀ ਰਾਸ਼ੀ ਦੀ ਵੰਡ ਲਈ ਵਿਭਾਗ ਕੋਲ ਫੰਡ ਮੌਜੂਦ ਹਨ, ਜਿਸ ਦੀ ਵੰਡ ਛੇਤੀ ਸ਼ੁਰੂ ਕੀਤੀ ਜਾਵੇਗੀ।

Sports Authority of IndiaSports Authority of India

ਜਿਲ੍ਹਾ ਖੇਡ ਅਫ਼ਸਰਾਂ ਨੂੰ ਖੇਡ ਗਤੀਵਿਧੀਆਂ ਮੁੜ ਸ਼ੁਰੂ ਕਰਨ ਬਾਰੇ ਕੇਂਦਰੀ ਸਿਹਤ ਮੰਤਰਾਲੇ, ਖੇਡ ਅਥਾਰਟੀ ਆਫ ਇੰਡੀਆ (ਸਾਈ) ਅਤੇ ਪੰਜਾਬ ਦੇ ਸਿਹਤ ਵਿਭਾਗ ਦੇ ਸਟੈਂਡਰਡ ਅਪਰੇਟਿੰਗ ਪ੍ਰੋਸੀਜਰਜ਼ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਉਹਨਾਂਕਿਹਾ ਕਿ ਹਰੇਕ ਖਿਡਾਰੀ ਦਾ ਆਰ.ਟੀ.ਪੀ.ਸੀ.ਆਰ. ਟੈਸਟ ਲਾਜ਼ਮੀ ਹੈ ਅਤੇ ਸਟੇਡੀਅਮਾਂ ਦੇ ਦਾਖ਼ਲੇ ਵਾਲੀ ਥਾਂ ਥਰਮਲ ਸਕੈਨਿੰਗ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ।

ਇਸ ਤੋਂ ਇਲਾਵਾ ਸਿਖਲਾਈ ਪ੍ਰੋਗਰਾਮ ਵਿੱਚ ਇਕੋ ਸਮੇਂ ਸਾਰੇ ਖਿਡਾਰੀਆਂ ਦੀ ਹਾਜ਼ਰੀ ਦੀ ਥਾਂ ਗਰੁੱਪਾਂ ਵਿੱਚ ਸਿਖਲਾਈ ਦਿੱਤੀ ਜਾਵੇ। ਉਹਨਾਂਕਿਹਾ ਕਿ ਹਰੇਕ ਸਿਖਲਾਈ ਸੈਸ਼ਨ ਤੋਂ ਬਾਅਦ ਸਟੇਡੀਅਮਾਂ ਨੂੰ ਰੋਗਾਣੂ ਮੁਕਤ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਲਈ ਜਿਲ੍ਹਾ ਖੇਡ ਅਫ਼ਸਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ।

Rana Sodhi appeals farmers to avoid stubble burning Rana Sodhi 

ਖੇਡ ਮੰਤਰੀ ਨੇ ਜਿਲ੍ਹਾ ਖੇਡ ਅਫ਼ਸਰਾਂ ਨੂੰ ਕਿਹਾ ਕਿ ਜੇ ਕੋਈ ਖਿਡਾਰੀ ਕੌਮਾਂਤਰੀ ਪੱਧਰ ਉਤੇ ਮੁਕਾਬਲਿਆਂ ਵਿੱਚ ਭਾਗ ਲੈਣਾ ਚਾਹੁੰਦਾ ਹੈ ਅਤੇ ਉਸ ਨੂੰ ਮਾਲੀ ਮਦਦ ਦੀ ਲੋੜ ਹੈ ਤਾਂ ਉਹ ਸਬੰਧਤ ਜਿਲ੍ਹਾ ਖੇਡ ਅਫ਼ਸਰ ਨਾਲ ਮੁਲਾਕਾਤ ਕਰ ਕੇ ਮਦਦ ਲੈ ਸਕਦਾ ਹੈ। ਵਿਭਾਗ ਦੀ ਇਹ ਕੋਸ਼ਿਸ਼ ਹੈ ਕਿ ਕੋਈ ਵੀ ਹੋਣਹਾਰ ਖਿਡਾਰੀ ਮੁਕਾਬਲਿਆਂ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹੇ।

ਉਹਨਾਂ ਉੱਭਰਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਤੇ ਉਪਲਬਧੀਆਂ ਵਾਲੇ ਫਲੈਕਸ ਲਾਉਣ ਬਾਰੇ ਵੀ ਕਿਹਾ। ਇਸ ਦੇ ਨਾਲ-ਨਾਲ ਪੰਜਾਬ ਦੀ ਖੇਡ ਨੀਤੀਆਂ ਦੀਆਂ ਵਿਸ਼ੇਸ਼ਤਾਵਾਂ ਜਿਵੇਂ ਕਿ ਨਕਦ ਇਨਾਮੀ ਰਾਸ਼ੀ, ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡਾਂ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

Maharaja Ranjit Singh AwardMaharaja Ranjit Singh Award

ਮੀਟਿੰਗ ਦੌਰਾਨ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਅਧਿਕਾਰੀਆਂ ਨੂੰ ਸਿਖਲਾਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੌਰਾਨ 'ਸਾਈ' ਤੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਤਫ਼ਸੀਲ ਨਾਲ ਸਮਝਾਇਆ ਅਤੇ ਇਸ ਦੌਰਾਨ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਬਤ ਪੁੱਛਿਆ। ਉਹਨਾਂਕਿਹਾ ਕਿ ਖਿਡਾਰੀਆਂ ਜਾਂ ਉਹਨਾਂਦੇ ਮਾਪਿਆਂ ਤੋਂ ਸਿਖਲਾਈ ਸੈਸ਼ਨਾਂ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਪੱਤਰ ਲਿਆ ਜਾਵੇ

ਅਤੇ ਹਰੇਕ ਖਿਡਾਰੀਆਂ ਦੇ ਫੋਨ ਉਤੇ 'ਆਰੋਗਿਆ ਸੇਤੂ' ਐਪ ਡਾਊਨਲੋਡ ਹੋਣਾ ਜ਼ਰੂਰੀ ਹੈ।ਉਹਨਾਂਖਿਡਾਰੀਆਂ ਦੀ ਨਰਸਰੀ ਤਿਆਰ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਾਈਆਂ ਤਾਂ ਜੋ ਹਰੇਕ ਖੇਡ ਲਈ ਖਿਡਾਰੀਆਂ ਦੀ ਚੋਣ ਵਾਸਤੇ ਵਿਆਪਕ ਆਧਾਰ ਤਿਆਰ ਹੋ ਸਕੇ।ਮੀਟਿੰਗ ਦੌਰਾਨ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਤੇ ਸਾਰੇ ਜ਼ਿਲਿ•ਆਂ ਦੇ ਖੇਡ ਅਫ਼ਸਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement