
ਕੀ ਹੁਣ ਟੀਮ ਇੰਡੀਆ ਲਵੇਗਾ ਬਦਲਾ?
Ricky Ponting Viral Video:ਵਿਸ਼ਵ ਕੱਪ 2023 ਦਾ ਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਐਤਵਾਰ (19 ਨਵੰਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਦਾ ਇਕ ਵੀਡੀਉ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਉ ਸਾਲ 2006 ਦਾ ਹੈ। ਇਸ ਵੀਡੀਉ 'ਚ ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਆਈਸੀਸੀ ਚੈਂਪੀਅਨਸ ਟਰਾਫੀ ਜਿੱਤਣ ਤੋਂ ਬਾਅਦ ਬੀਸੀਸੀਆਈ ਦੇ ਤਤਕਾਲੀ ਪ੍ਰਧਾਨ ਸ਼ਰਦ ਪਵਾਰ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ।
ਦਰਅਸਲ, ਆਸਟ੍ਰੇਲੀਆਈ ਕਪਤਾਨ ਰਿਕੀ ਪੋਂਟਿੰਗ ਨੇ ਬੀਸੀਸੀਆਈ ਦੇ ਤਤਕਾਲੀ ਪ੍ਰਧਾਨ ਸ਼ਰਦ ਪਵਾਰ ਤੋਂ ਟਰਾਫੀ ਖੋਹ ਲਈ ਸੀ। ਉਨ੍ਹਾਂ ਨੇ ਸ਼ਰਦ ਪਵਾਰ ਨੂੰ ਵੀ ਸਟੇਜ ਤੋਂ ਹੇਠਾਂ ਜਾਣ ਲਈ ਕਿਹਾ। ਹੁਣ ਇਹ ਵੀਡੀਉ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਉ ਨੂੰ ਦੇਖ ਕੇ ਪ੍ਰਸ਼ੰਸਕ ਕਾਫੀ ਗੁੱਸੇ 'ਚ ਹਨ। ਭਾਰਤੀ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਦੇ ਮਾੜੇ ਵਿਵਹਾਰ ਦਾ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਟੀਮ ਇੰਡੀਆ ਯਕੀਨੀ ਤੌਰ 'ਤੇ ਵਿਸ਼ਵ ਕੱਪ ਫਾਈਨਲ 'ਚ ਆਸਟ੍ਰੇਲੀਆ ਨੂੰ ਹਰਾ ਕੇ ਬਦਲਾ ਲਵੇਗੀ। ਹਾਲਾਂਕਿ ਰਿਕੀ ਪੋਂਟਿੰਗ ਨੇ ਇਸ ਘਟਨਾ ਲਈ ਮੁਆਫੀ ਮੰਗ ਲਈ ਸੀ।
Need a revenge for this as well. pic.twitter.com/Rwt9nqB3D6
ਵਿਸ਼ਵ ਕੱਪ ਫਾਈਨਲ 'ਚ ਟੀਮ ਇੰਡੀਆ ਨੂੰ ਆਸਟ੍ਰੇਲੀਆ ਦੀ ਚੁਣੌਤੀ
ਭਾਰਤ ਤੋਂ ਇਲਾਵਾ ਆਸਟ੍ਰੇਲੀਆ ਵਿਸ਼ਵ ਕੱਪ ਦੇ ਫਾਈਨਲ ਵਿਚ ਥਾਂ ਬਣਾਉਣ ਵਿਚ ਸਫਲ ਰਿਹਾ। ਟੀਮ ਇੰਡੀਆ ਨੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਬਣਾਈ ਸੀ। ਇਸ ਦੇ ਨਾਲ ਹੀ ਦੂਜੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਨੂੰ 3 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕੀਤਾ। ਹੁਣ ਖ਼ਿਤਾਬੀ ਮੁਕਾਬਲਾ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ।
(For more news apart from Ricky Ponting's Misbehavior Viral Video Resurfaces, stay tuned to Rozana Spokesman)