ਖ਼ਬਰਾਂ |

ਤਾਜ਼ਾ |

ਖੇਡ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ FIH ਕੱਪ ਜਿੱਤਣ ਉੱਤੇ ਦਿੱਤੀ ਵਧਾਈ, ਗੁਰਜੀਤ ਕੌਰ ਰਹੀ ਮੈਚ ਦੀ ਸਟਾਰ
Published : Dec 18, 2022, 6:22 pm IST
Updated : Dec 18, 2022, 6:22 pm IST
SHARE ARTICLE
Sports Minister Meet Hayer hails Indian women's hockey team victory in FIH Nations Cup
Sports Minister Meet Hayer hails Indian women's hockey team victory in FIH Nations Cup

ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।


 

ਚੰਡੀਗੜ੍ਹ - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।

ਪੰਜਾਬ ਦੀ ਗੁਰਜੀਤ ਕੌਰ ਨੇ ਫ਼ਾਈਨਲ ਦੇ ਛੇਵੇਂ ਮਿੰਟ ਵਿੱਚ ਗੋਲ ਕੀਤਾ ਜੋ ਕਿ ਫੈਸਲਾਕੁੰਨ ਸਾਬਤ ਹੋਇਆ। ਇਸ ਤੋਂ ਪਹਿਲਾ ਸੈਮੀ ਫ਼ਾਈਨਲ ਵਿੱਚ ਭਾਰਤ ਨੇ ਆਇਰਲੈਂਡ ਨੂੰ ਪੈਨਲਟੀ ਸ਼ੂਟ ਆਊਟ ਵਿੱਚ 2-1 ਨਾਲ ਹਰਾਇਆ ਸੀ। ਲੀਗ ਦੌਰ ਵਿੱਚ ਭਾਰਤੀ ਟੀਮ ਨੇ ਗਰੁੱਪ ਬੀ ਵਿੱਚ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਸੀ।

ਮੀਤ ਹੇਅਰ ਨੇ ਇਸ ਪ੍ਰਾਪਤੀ ਉੱਤੇ ਸਮੁੱਚੀ ਟੀਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਕੌਮੀ ਖੇਡ ਹਾਕੀ ਵਿੱਚ ਭਾਰਤੀ ਟੀਮ ਦੀ ਇਹ ਜਿੱਤ ਪੂਰੇ ਦੇਸ਼ ਲਈ ਮਾਣ ਵਾਲੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਟੀਮ ਦੀ ਕਪਤਾਨ ਸਵਿਤਾ ਪੂਨੀਆ ਨੂੰ ਟੂਰਨਾਮੈਂਟ ਦੀ ਸਰਵੋਤਮ ਗੋਲਚੀ ਐਲਾਨੀ ਗਈ। ਪੂਰੇ ਟੂਰਨਾਮੈਂਟ ਦੌਰਾਨ ਭਾਰਤੀ ਟੀਮ ਅਜੇਤੂ ਰਹੀ।

SHARE ARTICLE

ਏਜੰਸੀ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement