
ਭਾਰਤ ਭਲਕ ਤੋਂ ਸ਼ੁਰੂ ਕਰੇਗਾ ਬੰਗਲਾਦੇਸ਼ ਵਿਰੁਧ ਜਿੱਤ ਦੀ ਮੁਹਿੰਮ
The first match will be between Pakistan and New Zealand: ਆਈਸੀਸੀ ਚੈਂਪੀਅਨਜ਼ ਟਰਾਫ਼ੀ 2025 ਅੱਜ ਤੋਂ ਸ਼ੁਰੂ ਹੋ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਗਰੁੱਪ ਏ ਦੀ ਟੀਮ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਪਾਕਿਸਤਾਨ ਡਿਫੈਂਡਿੰਗ ਚੈਂਪੀਅਨ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਸਾਲ 2000 ਵਿੱਚ ਖ਼ਿਤਾਬ ਜਿੱਤਿਆ ਸੀ।
ਪਾਕਿਸਤਾਨ ਟੂਰਨਾਮੈਂਟ ਦੇ ਇਤਿਹਾਸ ਵਿੱਚ ਹੁਣ ਤੱਕ ਨਿਊਜ਼ੀਲੈਂਡ ਨੂੰ ਹਰਾਉਣ ਵਿੱਚ ਕਾਮਯਾਬ ਨਹੀਂ ਹੋਇਆ ਹੈ। ਇਸ ਮਹੀਨੇ ਦੀ 14 ਤਰੀਕ ਨੂੰ ਵਨਡੇ 'ਚ ਆਖ਼ਰੀ ਵਾਰ ਦੋਵੇਂ ਟੀਮਾਂ ਆਹਮੋ-ਸਾਹਮਣੇ ਹੋਈਆਂ ਸਨ। ਜਦੋਂ ਨਿਊਜ਼ੀਲੈਂਡ ਨੇ ਤਿਕੋਣੀ ਸੀਰੀਜ਼ ਦੇ ਫ਼ਾਈਨਲ 'ਚ ਪਾਕਿਸਤਾਨ ਨੂੰ ਹਰਾ ਕੇ ਖ਼ਿਤਾਬ ਜਿੱਤਿਆ ਸੀ।