
22 ਮਾਰਚ ਨੂੰ ਸ਼ੁਰੂ ਹੋਣ ਵਾਲੇ IPL ਦੇ ਮੈਚ 'ਚ ਕਰਨਗੇ ਕਮੈਂਟਰੀ
Navjot Sidhu News: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਕਮੈਂਟਰੀ ਵਿਚ ਵਾਪਸੀ ਕਰਨ ਜਾ ਰਹੇ ਹਨ। ਉਹ ਇੰਡੀਅਨ ਪ੍ਰੀਮੀਅਮ ਲੀਗ (ਆਈ.ਪੀ.ਐੱਲ.) 'ਚ ਕਮੈਂਟਰੀ ਕਰਦੇ ਨਜ਼ਰ ਆਉਣਗੇ।
ਸਟਾਰ ਸਪੋਰਟਸ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿਤੀ। ਇਸ ਦੇ ਨਾਲ ਹੀ ਸਿੱਧੂ ਨੇ ਇਸ ਟਵੀਟ ਨੂੰ ਰੀਟਵੀਟ ਵੀ ਕੀਤਾ ਹੈ। ਇਸ ਵਿਚ ਲਿਖਿਆ ਹੈ ਕਿ ਕਮੈਂਟਰੀ ਬਾਕਸ ਦਾ ਸਰਦਾਰ ਵਾਪਸ ਆ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਇਸ ਫੈਸਲੇ ਤੋਂ ਉਤਸ਼ਾਹਿਤ ਹਨ।
A wise man once said, "Hope is the biggest ‘tope’"
— Star Sports (@StarSportsIndia) March 19, 2024
And this wise man, the great @sherryontopp himself, has joined our Incredible StarCast! ?
Don't miss his incredible commentary (and gajab one-liners) in #IPLOnStar - STARTS MAR 22, 6:30 PM onwards, LIVE on Star Sports Network! pic.twitter.com/BjmFq9OKQ4
ਲੋਕ ਸਭਾ ਚੋਣਾਂ ਨਹੀਂ ਲੜਨਗੇ ਸਿੱਧੂ
ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਕਿਹਾ ਸੀ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਸੀਂ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਖੜ੍ਹੇ ਰਹਾਂਗੇ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਕ੍ਰਿਕਟ ਕਮੈਂਟਰੀ ਛੱਡਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ ਹੈ। ਫਿਰ ਵੀ ਉਨ੍ਹਾਂ ਕਿਹਾ ਕਿ ਔਖੇ ਸਮੇਂ ਵਿਚ ਕਿਰਦਾਰ ਸਾਹਮਣੇ ਆਉਂਦਾ ਹੈ।
(For more Punjabi news apart from Navjot Sidhu will be seen in IPL commentary , stay tuned to Rozana Spokesman)