ਹੁਣ ਧਰਤੀ ‘ਚ ਮੁੜ ਰੀਚਾਰਜ ਹੋਵੇਗਾ ਪਾਣੀ, ਹਰਿਮੰਦਰ ਸਾਹਿਬ ‘ਚ ਲੱਗਿਆ ਅਨੋਖਾ ਪਲਾਂਟ
Published : Jun 19, 2019, 4:33 pm IST
Updated : Jun 19, 2019, 4:33 pm IST
SHARE ARTICLE
Water Plant
Water Plant

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ...

ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਤ ਕੀਤਾ ਗਿਆ ਹੈ. ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਸ਼੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਾਏ ਗਏ ਪਲਾਂਟ ਦਾ ਨਿਰੀਖਣ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਾਇਆ ਗਿਆ ਹੈ। ਪੰਨੂ ਨੇ ਕਿਹਾ ਕਿ ਮੀਂਹ ਦਾ ਇਅਕੱਠਾ ਹੁੰਦਾ ਪਾਣੀ ਸਾਫ਼ ਕਰਕੇ ਮੁੜ ਜ਼ਮੀਨ ਵਿਚ ਭੇਜਿਆ ਜਾ ਰਿਹਾ ਹੈ। ਇਸ ਨਾਲ ਇਲਾਕੇ ਵਿਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਠ ਹੇਠਾਂ ਜਾਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਇਸ ਖੇਤਰ ਵਿਚ 24 ਘੰਟੇ ਬਿਜਲੀ ਰਹਿਣ ਨਾਲ ਜਨਰੇਟਰ ਦੀ ਵਰਤੋਂ ਨਹੀਂ ਹੋਵੇਗੀ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਹੋ ਸਕੇਗੀ। ਇਸੇ ਤਰ੍ਹਾਂ ਸੀਐਨਜੀ ਗੈਸ ਦੀ ਸਪਲਾਈ ਵਾਸਤੇ ਪਾਈਪ ਲਾਈਨ ਵਿਛਾਈ ਜਾ ਚੁੱਕੀ ਹੈ।

ਇਸ ਦੀ ਵਰਤੋਂ ਬਾਰੇ ਵੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪੰਨੂੰ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਮੁਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ,

ਸਕੱਤਰ ਮਹਿੰਦਰ ਸਿੰਗ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਡੀਨੀਅਰ ਜੀ.ਐਸ ਮਜੀਠੀਆ ਬਿਜਲੀ ਬੋਰਡ ਦੇ ਐਕਸੀਐਨ ਗੁਰਮੁੱਖ ਸਿੰਘ, ਨਵਜੋਤ ਸਿੰਘ ਐਸਡੀਓ ਭੁਪਿੰਦਰ ਸਿੰਘ ਜੀਏ ਸੁਖਜਿੰਦਰ ਸਿੰਘ ਐਸਡੀਓ ਆਦਿ ਮੌਜੂਦ ਸਨ।   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement