ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਕੀਤਾ ਸੀ ਗ੍ਰਿਫ਼ਤਾਰ
ਲੁਧਿਆਣਾ : ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਗਈ ਨਗਰ ਸੁਧਾਰ ਟਰੱਸਟ ਦੀ EO ਕੁਲਜੀਤ ਕੌਰ ਦੇ ਪੁਲਿਸ ਰਿਮਾਂਡ ਵਿਚ ਵਾਧਾ ਕਰ ਦਿਤਾ ਗਿਆ ਹੈ। ਦੱਸ ਦੇਈਏ ਕਿ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ EO ਕੁਲਜੀਤ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਣਯੋਗ ਜੱਜ ਨੇ ਕੁਲਜੀਤ ਕੌਰ ਦੇ ਪੁਲਿਸ ਰਿਮਾਂਡ ਵਿੱਚ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।
ਜ਼ਿਕਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਅਤੇ ਕਲਰਕ ਹਰਮੀਤ ਨੂੰ ਸਿਵਲ ਹਸਪਤਾਲ ਵਿਚ ਮੈਡੀਕਲ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ। ਦੋਵਾਂ ਨੂੰ ਵੀਰਵਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ। ਵਿਜੀਲੈਂਸ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਗਿਆ ਸੀ। ਪੇਸ਼ੀ ਤੋਂ ਬਾਅਦ ਅਦਾਲਤ ਨੇ ਉਹਨਾਂ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ।