ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬਣਾਵੇਗੀ ਨਵੀਂ ਖੇਡ ਨੀਤੀ, ਦਿਤੇ ਜਾਣਗੇ ਵੱਡੇ ਇਨਾਮ!
Published : Jul 19, 2022, 6:04 pm IST
Updated : Jul 19, 2022, 6:04 pm IST
SHARE ARTICLE
punjab government
punjab government

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ

ਖੇਡ ਮੰਤਰੀ ਨੇ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੂੰ ਦਿੱਤੀ ਹੱਲਾਸ਼ੇਰੀ
ਮੁਹਾਲੀ : ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਖੇਡ ਦੇ ਵੱਡੇ ਟੂਰਨਾਮੈਂਟ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਮੌਜੂਦਾ ਖੇਡ ਨੀਤੀ ਵਿੱਚ ਕਈ ਤਬਦੀਲੀਆਂ ਕਰ ਕੇ ਨਵੀਂ ਵਿਆਪਕ ਖੇਡ ਨੀਤੀ ਬਣਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਹੀ।

photo photo

ਖੇਡ ਮੰਤਰੀ ਮੀਤ ਹੇਅਰ ਨੇ ਇਹ ਗੱਲ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਹੀ। ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ ਸਨ। ਮੰਤਰੀ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

photo photo

ਇਸ ਪ੍ਰਾਪਤੀ ਨਾਲ ਨਵੀਂ ਉਮਰ ਦੇ ਖਿਡਾਰੀ ਉਤਸ਼ਾਹਤ ਹੋਣਗੇ। ਉਨ੍ਹਾਂ ਅਰਜੁਨ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ 2024 ਵਿੱਚ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ। ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣੀ ਯਕੀਨੀ ਬਣਾਈ ਜਾਵੇਗੀ।

photo photo

ਨਗਦ ਇਨਾਮ ਦੇਣ ਲਈ ਇਸ ਵੇਲੇ ਸਾਰੀਆਂ ਖੇਡਾਂ ਲਈ ਇਕੋ ਨੀਤੀ ਹੈ ਜਦੋਂ ਕਿ ਹਰ ਖੇਡ ਵਿੱਚ ਟੂਰਨਾਮੈਂਟ ਦਾ ਸ਼ਡਿਊਲ, ਪੱਧਰ ਅਤੇ ਕਿਸਮ ਵੱਖੋ-ਵੱਖਰੀ ਹੈ, ਇਸ ਲਈ ਹਰ ਖੇਡ ਦੇ ਅਹਿਮ ਟੂਰਨਾਮੈਂਟਾਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਅਰਜੁਨ ਬਬੂਟਾ ਨਾਲ ਗੱਲਬਾਤ ਕਰਦਿਆਂ  ਮੀਤ ਹੇਅਰ ਨੇ ਦੱਸਿਆ ਕਿ ਮੁਹਾਲੀ ਦੀ ਫੇਜ਼ 6 ਸਥਿਤ ਰੇਂਜ ਨੂੰ ਆਧੁਨਿਕ ਦਰਜੇ ਦੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਰਜੁਨ ਬਬੂਟਾ ਤੋਂ ਵਿਸ਼ਵ ਕੱਪ ਦੇ ਮੁਕਾਬਲੇ ਅਤੇ ਉਸ ਦੀ ਖੇਡ ਬਾਰੇ ਜਾਣਕਾਰੀ ਵੀ ਲਈ ਅਤੇ ਅਰਜੁਨ ਦੀ ਰਾਈਫਲ ਅਤੇ ਤਮਗੇ ਵੀ ਦੇਖੇ। ਅਰਜੁਨ ਨੇ ਆਪਣੇ ਘਰ ਵਿੱਚ ਬਣਾਈ ਸ਼ੂਟਿੰਗ ਰੇਂਜ ਵੀ ਦਿਖਾਈ ਜੋ ਕੋਵਿਡ-19 ਦੇ ਸਮੇਂ ਦੌਰਾਨ ਅਭਿਆਸ ਲਈ ਵਿਸ਼ੇਸ਼ ਤੌਰ ਉਤੇ ਬਣਾਈ ਸੀ।

photo photo

ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਅਰਜੁਨ ਨੇ ਜਲਾਲਾਬਾਦ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਬੂਟਾ ਪਰਿਵਾਰ ਜੱਦੀ ਤੌਰ ਉਤੇ ਜਲਾਲਾਬਾਦ ਸ਼ਹਿਰ ਦਾ ਰਹਿਣ ਵਾਲਾ ਹੈ। ਇਸ ਮੌਕੇ ਅਰਜੁਨ ਦੇ ਪਿਤਾ ਨੀਰਜ ਬਬੂਟਾ ਤੇ ਮਾਤਾ ਦੀਪਤੀ ਬਬੂਟਾ ਨੇ ਖੇਡ ਮੰਤਰੀ ਦਾ ਘਰ ਆ ਕੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਦੀਪਤੀ ਬਬੂਟਾ ਜੋ ਪੰਜਾਬੀ ਲੇਖਿਕਾ ਹੈ, ਨੇ ਆਪਣੀਆਂ ਕਿਤਾਬਾਂ ਦਾ ਸੈੱਟ ਵੀ ਖੇਡ ਮੰਤਰੀ ਨੂੰ ਭੇਂਟ ਕੀਤੀਆਂ।ਇਸ ਮੌਕੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਤੇ ਨਾਇਬ ਤਹਿਸੀਲਦਾਰ ਅਰਜਨ ਗਰੇਵਾਲ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement