
100 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਚੰਡੀਗੜ੍ਹ : ਸਾਬਕਾ ਪੀਸੀਐੱਸ ਅਫ਼ਸਰ ਪ੍ਰੀਤਮ ਸਿੰਘ ਕੁੰਮੇਦਾਨ ਦਾ ਵੀਰਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 100 ਸਾਲ ਦੀ ਉਮਰ 'ਚ ਆਖਰੀ ਸਾਹ ਲਏ।
RIP Pritam Singh Kumedan
ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਿਹਤ ਦੀ ਸਮੱਸਿਆ ਹੋਣ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪੰਜਾਬ ਧਰਤੀ, ਦਰਿਆਈ ਪਾਣੀਆਂ, ਇਲਾਕਿਆਂ ਅਤੇ ਪੰਜਾਬ ਦੇ ਖੋਹੇ ਗਏ ਹੱਕਾਂ ਲਈ ਉਮਰ ਭਰ ਪਹਿਰੇਦਾਰੀ ਕਰਦੇ ਰਹੇ।
CM Bhagwant Mann
CM ਮਾਨ ਨੇ ਸਾਬਕਾ PCS ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਮੁਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਿਖਿਆ, ''ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫ਼ਸਰ ਪ੍ਰੀਤਮ ਸਿੰਘ ਕੁਮੇਦਾਨ ਜੀ। ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਿਸ਼ ਕਰਨ।ਅਲਵਿਦਾ ਪ੍ਰੀਤਮ ਸਿੰਘ ਜੀ।''