ਦੋ ਅੰਡਰ-20 ਵਿਸ਼ਵ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਅੰਤਿਮ ਪੰਘਾਲ
Published : Aug 19, 2023, 9:47 am IST
Updated : Aug 19, 2023, 9:47 am IST
SHARE ARTICLE
Antim Panghal wins back-to-back U20 World titles
Antim Panghal wins back-to-back U20 World titles

ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ’ਚ ਯੂਕਰੇਨ ਦੀ ਮਾਰੀਆ ਯੈਫਰੇਮੋਵਾ ਨੂੰ 4-0 ਨਾਲ ਹਰਾਇਆ



ਜੌਰਡਨ: ਪਹਿਲਵਾਨ ਅੰਤਿਮ ਪੰਘਾਲ ਨੇ 53 ਕਿਲੋ ਵਰਗ ਵਿਚ ਲਗਾਤਾਰ ਦੋ ਅੰਡਰ-20 ਵਿਸ਼ਵ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਕੇ ਇਤਿਹਾਸ ਰਚ ਦਿਤਾ ਹੈ। ਸਵਿਤਾ ਨੇ ਵੀ 62 ਕਿਲੋ ਵਰਗ ਵਿਚ ਖਿਤਾਬ ਜਿੱਤਿਆ ਅਤੇ ਭਾਰਤੀ ਮਹਿਲਾ ਟੀਮ ਨੇ ਖੇਡ ਇਤਿਹਾਸ ਵਿਚ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਟੀਮ ਦਾ ਖਿਤਾਬ ਜਿੱਤਿਆ ਹੈ।

ਇਹ ਵੀ ਪੜ੍ਹੋ: ਸਰਕਾਰ ਨੇ ਪਾਸਪੋਰਟ ਬਣਾਉਣ ਦਾ ਦਾਅਵਾ ਕਰਨ ਵਾਲੀਆਂ ਫਰਜ਼ੀ ਵੈੱਬਸਾਈਟਾਂ ’ਤੇ ਲਗਾਈ ਪਾਬੰਦੀ

ਪ੍ਰਿਆ ਮਲਿਕ ਨੇ ਵੀਰਵਾਰ ਨੂੰ 76 ਕਿਲੋ ਵਰਗ 'ਚ ਖਿਤਾਬ ਜਿਤਿਆ। ਇਸ ਵਾਰ ਸੱਤ ਭਾਰਤੀ ਪਹਿਲਵਾਨਾਂ ਨੇ ਤਿੰਨ ਸੋਨ ਤਗ਼ਮੇ ਜਿੱਤੇ ਹਨ। ਅੰਤਿਮ ਕੁੰਡੂ (65 ਕਿਲੋ) ਨੇ ਚਾਂਦੀ ਅਤੇ ਰੀਨਾ (57 ਕਿਲੋ), ਆਰਜੂ (68 ਕਿਲੋ) ਅਤੇ ਹਰਸ਼ਿਤਾ (72 ​​ਕਿਲੋ) ਨੇ ਕਾਂਸੀ ਦੇ ਤਗਮੇ ਜਿੱਤੇ। ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਪੰਘਾਲ ਨੇ ਯੂਕਰੇਨ ਦੀ ਮਾਰੀਆ ਯੇਫਰੇਮੋਵਾ ਨੂੰ 4-0 ਨਾਲ ਹਰਾ ਕੇ ਖਿਤਾਬ ਜਿੱਤਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement