ਆਲ ਇੰਡੀਆ ਸਰਵਿਸਜ਼ ਕੁਸ਼ਤੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 23 ਦਸੰਬਰ ਨੂੰ
Published : Dec 19, 2022, 8:19 pm IST
Updated : Dec 19, 2022, 8:19 pm IST
SHARE ARTICLE
Trials of Punjab teams for All India Services Wrestling Tournament on 23rd December
Trials of Punjab teams for All India Services Wrestling Tournament on 23rd December

ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ 23 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ।

 

ਚੰਡੀਗੜ੍ਹ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕੁਸ਼ਤੀ ਫਰੀ ਸਟਾਈਲ (ਪੁਰਸ਼ ਤੇ ਮਹਿਲਾ) ਅਤੇ ਕੁਸ਼ਤੀ ਗਰੀਕੋ ਰੋਮਨ (ਪੁਰਸ਼) ਟੂਰਨਾਮੈਂਟ 12 ਜਨਵਰੀ ਤੋਂ 15 ਜਨਵਰੀ 2023 ਤੱਕ ਮਨੀਮਾਜਰਾ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ 23 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement