ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ ਸੀ 232 ਦੌੜਾਂ ਦਾ ਟੀਚਾ
ਅਹਿਮਦਾਬਾਦ: ਭਾਰਤ ਨੇ ਦੱਖਣੀ ਅਫਰੀਕਾ ਨੂੰ ਪੰਜਵੇਂ ਟੀ-20 ਮੈਚ ਵਿਚ 30 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ 5 ਮੈਚਾਂ ਦੀ ਲੜੀ 3-1 ਨਾਲ ਜਿੱਤ ਲਈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਗੁਆ ਕੇ 231 ਦੌੜਾਂ ਬਣਾਈਆਂ ਸਨ। ਤਿਲਕ ਵਰਮਾ ਨੇ ਸਭ ਤੋਂ ਵੱਧ 73 ਦੌੜਾਂ ਦਾ ਯੋਗਦਾਨ ਦਿੱਤਾ। ਹਾਰਦਿਕ ਪਾਂਡਿਆ ਨੇ 63 ਦੌੜਾਂ ਬਣਾਈਆਂ।
ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ 8 ਵਿਕਟਾਂ ਗੁਆ ਕੇ 201 ਦੌੜਾਂ ਹੀ ਬਣਾ ਸਕੀ। ਭਾਰਤ ਵੱਲੋਂ ਵਰੁਣ ਚੱਕਰਵਰਤੀ ਨੇ 4 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਨੂੰ 2 ਵਿਕਟਾਂ ਮਿਲੀਆਂ। ਦੱਖਣੀ ਅਫਰੀਕਾ ਵੱਲੋਂ ਡੀ ਕੌਕ ਨੇ ਸਭ ਤੋਂ ਵੱਧ 65 ਦੌੜਾਂ ਬਣਾਈਆਂ।
