
ਸਰਬੀਆ ਦੇ ਮਹਾਨ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਸੋਮਵਾਰ ਨੂੰ ਏ. ਟੀ. ਪੀ. ਦੀ ਜਾਰੀ ਤਾਜ਼ਾ ਰੈਂਕਿੰਗ ਵਿਚ ਚੋਟੀ ਸਥਾਨ 'ਤੇ ਬਣੇ ਹੋਏ ਹਨ......
ਲੰਡਨ : ਸਰਬੀਆ ਦੇ ਮਹਾਨ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਸੋਮਵਾਰ ਨੂੰ ਏ. ਟੀ. ਪੀ. ਦੀ ਜਾਰੀ ਤਾਜ਼ਾ ਰੈਂਕਿੰਗ ਵਿਚ ਚੋਟੀ ਸਥਾਨ 'ਤੇ ਬਣੇ ਹੋਏ ਹਨ। ਜੋਕੋਵਿਚ 10955 ਅੰਕਾਂ ਨਾਲ ਏ. ਟੀ. ਪੀ. ਰੈਂਕਿੰਗ ਵਿਚ ਪਹਿਲੇ ਸਥਾਨ 'ਤੇ ਹਨ, ਜਦਕਿ ਸਪੇਨ ਦੇ ਰਾਫੇਲ ਨਡਾਲ 8320 ਅੰਕਾਂ ਦੇ ਨਾਲ ਦੂਜੇ ਸਥਾਨ 'ਤੇ ਕਾਬਿਜ਼ ਹੈ। ਜੋਕੋਵਿਚ ਨੇ ਜਨਵਰੀ ਵਿਚ ਦੂਜੇ ਨੰਬਰ ਦੇ ਖਿਡਾਰੀ ਨਡਾਲ ਨੂੰ ਫਾਈਨਲ ਵਿਚ ਲਗਾਤਾਰ ਸੈੱਟਾਂ
ਵਿਚ 6-3, 6-2, 6-3 ਨਾਲ ਹਰਾ ਕੇ ਰਿਕਾਰਡ 7ਵੀਂ ਵਾਰ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦਾ ਖਿਤਾਬ ਜਿੱਤਿਆ ਸੀ। ਤਾਜ਼ਾ ਏ. ਟੀ. ਪੀ. ਰੈਂਕਿੰਗ ਵਿਚ ਜਰਮਨੀ ਦੇ ਅਲੈਗਜ਼ੈਂਡਰ ਜਵੇਰੇਵ 6475 ਅੰਕਾਂ ਨਾਲ ਤੀਜੇ ਸਥਾਨ 'ਤੇ ਹਨ। ਅਰਜਨਟੀਨਾ ਦੇ ਜੁਆਨ ਮਾਰਟਿਨ ਡੇਲ ਪੋਤਰੋ 5060 ਅੰਕਾਂ ਨਾਲ ਰੈਂਕਿੰਗ ਵਿਚ ਚੌਥੇ ਸਥਾਨ 'ਤੇ ਹਨ। (ਪੀ.ਟੀ.ਆਈ)