
ਫਲਾਇੰਗ ਸਿੱਖ ਨੇ ਨਾਂਅ ਨਾਲ ਜਾਣੇ ਜਾਂਦੇ ਮਿਲਖਾ ਸਿੰਘ (91) ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ।
ਚੰਡੀਗੜ੍ਹ: ਫਲਾਇੰਗ ਸਿੱਖ ਨੇ ਨਾਂਅ ਨਾਲ ਜਾਣੇ ਜਾਂਦੇ ਮਿਲਖਾ ਸਿੰਘ (91) ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਉਹਨਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਉਹ ਚੰਡੀਗੜ੍ਹ ਸਥਿਤ ਘਰ ਵਿਚ ਹੀ ਇਕਾਂਤਵਾਸ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਮਿਲਖਾ ਸਿੰਘ ਦੀ ਹਾਲਤ ਸਥਿਰ ਹੈ ਹਾਲਾਂਕਿ ਬੀਤੀ ਰਾਤ ਉਹਨਾਂ ਨੂੰ 101 ਬੁਖ਼ਾਰ ਸੀ।