ਬਿਜਲੀ ਮੰਤਰੀ ਨੇ ਸੜਕੀ ਹਾਦਸੇ ਦੀ ਸ਼ਿਕਾਰ ਗਰੀਬ ਔਰਤ ਦੇ ਘਰ ਦਾ ਬਿਜਲੀ ਕੁਨੈਕਸ਼ਨ ਕਰਵਾਇਆ ਬਹਾਲ
Published : May 20, 2022, 8:42 pm IST
Updated : May 20, 2022, 8:42 pm IST
SHARE ARTICLE
Harbhajan Singh ETO
Harbhajan Singh ETO

ਬਿਜਲੀ ਮੰਤਰੀ ਨੂੰ ਇਕ ਵੀਡਿਓ ਰਾਹੀਂ ਲੱਗਿਆ ਸੀ ਪਤਾ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀਆਂ ਹਦਾਇਤਾਂ 'ਤੇ ਅੱਜ ਜ਼ਿਲ੍ਹਾ ਤਰਨਤਾਰਨ ਦੀ ਗਰੀਬ ਔਰਤ ਜੋ ਪਿਛਲੇ ਦਿਨੀਂ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਦੇ ਘਰ ਦਾ ਬਿਜਲੀ ਕੁਨੈਕਸ਼ਨ ਬਹਾਲ ਕਰ ਦਿੱਤਾ ਗਿਆ ਹੈ।

Harbhajan Singh ETOHarbhajan Singh ETO

ਬਿਜਲੀ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਮੰਤਰੀ ਨੂੰ ਇਕ ਵੀਡਿਓ ਰਾਹੀਂ ਪਤਾ ਲੱਗਿਆ ਸੀ ਕਿ ਜੰਡੋ ਕੇ ਸਰਹਾਲੀ, ਤਹਿਸੀਲ ਪੱਟੀ, ਜ਼ਿਲ੍ਹਾ ਤਰਨਤਾਰਨ ਦੀ ਵਸਨੀਕ ਸ਼੍ਰੀਮਤੀ ਸਵਰਨਜੀਤ ਕੌਰ ਪਤਨੀ ਦਿਲਬਾਗ ਸਿੰਘ ਆਪਣੇ ਤਿੰਨ ਛੋਟੇ ਬੱਚਿਆਂ ਨਾਲ ਗਰਮੀ ਦੇ ਮੌਸਮ ‘ਚ ਬਿਨਾਂ ਬਿਜਲੀ/ਪੱਖੇ ਤੋਂ ਰਹਿ ਰਹੀ ਹੈ। ਇਹ ਵੀ ਪਤਾ ਲੱਗਾ ਸੀ ਕਿ ਉਹ ਕੁੱਝ ਸਮਾਂ ਪਹਿਲਾਂ ਇੱਕ ਸੜਕੀ ਹਾਦਸੇ ਦੀ ਸ਼ਿਕਾਰ ਹੋ ਗਈ ਸੀ ਅਤੇ ਉਸ ਦੇ ਚੁੱਲੇ 'ਤੇ ਸੱਟ ਲੱਗੀ ਹੋਈ ਹੈ, ਜੋ ਕਿ ਤੁਰਨ ਤੇ ਕੰਮ ਕਰਨ 'ਚ ਅਸਮਰੱਥ ਹੈ। 

Electricity Electricity

ਜ਼ਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਨਿਗਰਾਨ ਇੰਜੀਨੀਅਰ, ਤਰਨ ਤਾਰਨ ਨੂੰ ਸਬੰਧਤ ਔਰਤ ਦੇ ਘਰ ਬਿਜਲੀ ਦਾ ਪ੍ਰਬੰਧ ਕਰਨ ਲਈ ਕਿਹਾ ਸੀ ਅਤੇ ਉਸ ਔਰਤ ਦੇ ਘਰ ਬਿਜਲੀ ਦਾ ਪ੍ਰਬੰਧ ਕਰਕੇ ਉਸ ਨੂੰ ਗਰਮੀ ਦੇ ਮੌਸਮ 'ਚ ਕੁਝ ਰਾਹਤ ਦੇਣ ਲਈ ਕਿਹਾ ਸੀ। ਬਿਜਲੀ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਅਜਿਹੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਨੂੰ ਬਿਜਲੀ ਬਹਾਲ ਕਰਨ ਦੇ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮਦਦ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement