ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, 'ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ'
Published : Jul 20, 2023, 4:47 pm IST
Updated : Jul 20, 2023, 4:47 pm IST
SHARE ARTICLE
'Even sky is not the limit’, Aman Arora implores cadets of Maharaja Ranjit Singh AFPI
'Even sky is not the limit’, Aman Arora implores cadets of Maharaja Ranjit Singh AFPI

• ਰੋਜ਼ਗਾਰ ਉਤਪਤੀ ਮੰਤਰੀ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 14 ਕੈਡਿਟਾਂ ਦਾ "ਅਕੈਡਮਿਕ ਟਾਰਚ" ਨਾਲ ਸਨਮਾਨ

ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.), ਐਸ.ਏ.ਐਸ.ਨਗਰ (ਮੋਹਾਲੀ) ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ 'ਤੇ “ਅਕੈਡਮਿਕ ਟਾਰਚ” ਨਾਲ ਸਨਮਾਨ ਕੀਤਾ। ਇਹ ਪਹਿਲ ਕੈਡਿਟਾਂ ਦੇ ਅੰਤਿਮ ਪ੍ਰੀਖਿਆਵਾਂ ਵਾਸਤੇ ਮਨੋਬਲ ਨੂੰ ਵਧਾਉਣ ਲਈ ਕੀਤੀ ਗਈ।

ਅਮਨ ਅਰੋੜਾ ਨੇ ਕੈਡਿਟਾਂ ਨਾਲ ਗੱਲਬਾਤ ਦੌਰਾਨ ਕੈਡਿਟਾਂ ਦੀ ਹੌਂਸਲਾਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ, “ਤੁਸੀਂ ਸਾਰੇ ਆਰਮਡ ਫੋਰਸਿਜ਼ ਵਿਚ ਅਫ਼ਸਰ ਬਣਨ ਦਾ ਸੁਪਨਾ ਲੈ ਕੇ ਸਖ਼ਤ ਮਿਹਨਤ ਨਾਲ ਇੱਥੇ ਤੱਕ ਪਹੁੰਚੇ ਹੋਂ। ਰੱਖਿਆ ਸੇਵਾਵਾਂ ਸਾਹਸ ਭਰਪੂਰ ਅਤੇ ਸ਼ਾਨਦਾਰ ਖੇਤਰ ਹੈ। ਬੱਸ ਸਖ਼ਤ ਮਿਹਨਤ ਕਰਦੇ ਰਹੋ ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਕਦੇ ਵੀ ਹਿੰਮਤ ਨਾ ਛੱਡੋ।”

ਕੈਬਨਿਟ ਮੰਤਰੀ ਨੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨਾਲ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਇੱਥੇ ਕੈਡਿਟਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਸ਼ੂਟਿੰਗ ਰੇਂਜ, ਸਵੀਮਿੰਗ ਪੂਲ, ਟੈਨਿਸ ਕੋਰਟ ਅਤੇ ਹੋਰ ਖੇਡ ਮੈਦਾਨਾਂ ਸਮੇਤ ਬੁਨਿਆਦੀ ਢਾਂਚਾ ਸਹੂਲਤਾਂ ਦਾ ਮੁਆਇਨਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿੱਥੇ ਵੀ ਲੋੜ ਹੋਵੇ, ਉੱਥੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੇ ਐਚ.ਚੌਹਾਨ (ਸੇਵਾਮੁਕਤ) ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਸ ਸੰਸਥਾ ਦੇ ਕੁੱਲ 217 ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਸਰਵਿਸ ਅਕੈਡਮੀਆਂ ਵਿੱਚ ਭਰਤੀ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 141 ਕੈਡਿਟ ਡਿਫੈਂਸ ਸਰਵਿਸਿਜ਼ (ਫ਼ੌਜ-109, ਜਲ ਸੈਨਾ-13 ਅਤੇ ਹਵਾਈ ਸੈਨਾ-19) ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਏ ਹਨ। 52 ਫ਼ੀਸਦ ਦੀ ਚੋਣ ਦਰ ਨਾਲ, ਇਹ ਸੰਸਥਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਸਭ ਤੋਂ ਸਫ਼ਲ ਸੰਸਥਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 38 ਕੈਡਿਟਾਂ ਨੇ ਐਨ.ਡੀ.ਏ.-1, ਸੀ.ਡੀ.ਐਸ. ਅਤੇ ਏ.ਐਫ.ਸੀ.ਏ.ਟੀ. ਦੀਆਂ ਵੱਖ-ਵੱਖ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਇਹ ਕੈਡਿਟ ਮੌਜੂਦਾ ਸਮੇਂ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਅਧੀਨ ਹਨ। ਹੁਣ ਤੱਕ 07 ਕੈਡਿਟਾਂ ਨੇ ਐਸ.ਐਸ.ਬੀ. ਕਲੀਅਰ ਕੀਤਾ ਹੈ ਜਦੋਂ ਕਿ ਬਾਕੀ ਕੈਡਿਟ ਐਸ.ਐਸ.ਬੀ. ਤੋਂ ਕਾਲ ਦੀ ਉਡੀਕ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement