ਖ਼ਬਰਾਂ |

ਤਾਜ਼ਾ |

ਪੀ.ਵੀ. ਸਿੰਧੂ ਨੇ ਰਚਿਆ ਇਤਿਹਾਸ, ਜਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ
Published : Jul 20, 2026, 10:30 am IST
Updated : Jul 20, 2026, 10:30 am IST
SHARE ARTICLE
PV Sindhu creates history, becomes first Indian to win Japan Open
PV Sindhu creates history, becomes first Indian to win Japan Open

ਕਿਹਾ,' ਇਸ ਜਿੱਤ ਨਾਲ ਆਉਣ ਵਾਲੇ ਮੈਚਾਂ ਵਿੱਚ ਮੇਰਾ ਆਤਮਵਿਸ਼ਵਾਸ ਹੋਰ ਵਧੇਗਾ'

ਟੋਕੀਓ: ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਪਾਨ ਓਪਨ ਸੁਪਰ 750 ਟੂਰਨਾਮੈਂਟ ’ਚ ਮਹਿਲਾ ਸਿੰਗਲਜ਼ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ। 19 ਜੁਲਾਈ ਨੂੰ ਖੇਡੇ ਗਏ ਟਾਈਟਲ ਮੈਚ ’ਚ, ਪੀਵੀ ਸਿੰਧੂ ਨੇ ਜਪਾਨ ਦੀ ਅਕਾਨੇ ਯਾਮਾਗੁਚੀ ਨੂੰ ਸਿੱਧੇ ਗੇਮਾਂ ’ਚ 21-17, 21-17 ਨਾਲ ਹਰਾਇਆ। ਇਹ ਟਾਈਟਲ ਮੈਚ 50 ਮਿੰਟ ਤੱਕ ਚੱਲਿਆ। ਇਸਦੇ ਨਾਲ ਸਿੰਧੂ ਜਪਾਨ ਓਪਨ ਜਿੱਤਣ ਵਾਲੀ ਪਹਿਲੀ ਭਾਰਤੀ ਬੈਡਮਿੰਟਨ ਖਿਡਾਰਨ ਹੈ।

ਇਸ ਤੋਂ ਪਹਿਲਾਂ, ਕਿਸੇ ਵੀ ਭਾਰਤੀ ਖਿਡਾਰੀ ਨੇ ਇਸ ਟੂਰਨਾਮੈਂਟ ਦੇ ਕਿਸੇ ਵੀ ਵਰਗ ’ਚ ਖਿਤਾਬ ਨਹੀਂ ਜਿੱਤਿਆ ਸੀ। ਇਹ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਖਿਡਾਰੀ ਫਾਈਨਲ ’ਚ ਪਹੁੰਚਿਆ ਹੈ ਤੇ ਖਿਤਾਬ ਆਪਣੇ ਨਾਂਅ ਕੀਤਾ ਹੈ। ਇਹ ਜਿੱਤ ਪੀ.ਵੀ. ਸਿੰਧੂ ਲਈ ਵੀ ਖਾਸ ਹੈ ਕਿਉਂਕਿ ਉਸਨੇ 19 ਮਹੀਨਿਆਂ ਬਾਅਦ ਬੀ. ਡਬਲਿਊ. ਐਫ਼. ਵਰਲਡ ਟੂਰ ’ਤੇ ਖਿਤਾਬ ਜਿੱਤਿਆ ਹੈ। ਇਸ ਤੋਂ ਪਹਿਲਾਂ ਉਸਦਾ ਆਖਰੀ ਖਿਤਾਬ ਦਸੰਬਰ 2024 ’ਚ ਸਈਅਦ ਮੋਦੀ ਇੰਟਰਨੈਸ਼ਨਲ ’ਚ ਆਇਆ ਸੀ। ਸਿੰਧੂ, ਜੋ ਲੰਬੇ ਸਮੇਂ ਤੋਂ ਫਿਟਨੈੱਸ ਤੇ ਫਾਰਮ ਨਾਲ ਜੂਝ ਰਹੀ ਸੀ, ਨੇ ਇਸ ਜਿੱਤ ਨਾਲ ਇਕ ਮਜ਼ਬੂਤ ਵਾਪਸੀ ਦਾ ਸੰਕੇਤ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਂਧਰਾ ਪ੍ਰਦੇਸ਼ ਦੇ ਰਾਜਪਾਲ ਐਸ ਅਬਦੁਲ ਨਜ਼ੀਰ, ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਤੇ ਉਪ ਮੁੱਖ ਮੰਤਰੀ ਕੇ ਪਵਨ ਕਲਿਆਣ ਨੇ ਪੀਵੀ ਸਿੰਧੂ ਨੂੰ ਜਪਾਨ ਓਪਨ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement