
ਸਿੰਗਲਾ ਨੇ ਕਿਹਾ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਗਰੀਬਾਂ ਅਤੇ ਕਿਸਾਨਾਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਗੱਲ ਕੀਤੀ
ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਅਪਣਾ ਕਾਨੂੰਨ ਬਣਾਇਆ ਹੈ ਤੇ ਇਸ ਕਾਨੂੰਨ ਨਾਲ ਕਿਸਾਨਾਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ।
Vijayinder Singla
ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਮੰਡੀਆਂ ਚਾਲੂ ਰਹਿਣਗੀਆਂ ਅਤੇ ਕਿਸਾਨਾਂ ਦੀ ਫਸਲ ਵਿਕੇਗੀ। ਉਹਨਾਂ ਕਿਹਾ ਕਿ ਐਮਐਸਪੀ ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਗਰੀਬਾਂ ਅਤੇ ਕਿਸਾਨਾਂ ਦੇ ਪੇਟ 'ਤੇ ਲੱਤ ਮਾਰਨ ਵਾਲੀ ਗੱਲ ਕੀਤੀ ਹੈ।
Punjab vidhan sabha
ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰ ਅਪਣੀ ਕੁਰਸੀ ਅਤੇ ਸਰਕਾਰ ਦੀ ਪ੍ਰਵਾਹ ਨਹੀਂ ਕੀਤੀ ਤੇ ਇਹ ਬਿੱਲ ਪੇਸ਼ ਕੀਤਾ ਹੈ। ਦੱਸ ਦਈਏ ਕਿ ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿਚ ਪੇਸ਼ ਕੀਤਾ।