
ਨਾਮਧਾਰੀ ਭਾਈਚਾਰੇ ਵਲੋਂ ਮੁੱਖ ਮੰਤਰੀ ਚੰਨੀ ਨੂੰ ਕੀਤਾ ਗਿਆ ਸਨਮਾਨਿਤ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ।
photo
ਕਾਫ਼ੀ ਦੇਰ ਤੱਕ ਉਨ੍ਹਾਂ ਨਾਲ ਬੈਠਕ ਕੀਤੀ ਅਤੇ ਫਿਰ ਨਾਮਧਾਰੀ ਭਾਈਚਾਰੇ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵਲੋਂ ਭੈਣੀ ਸਾਹਿਬ 'ਚ ਲੱਗੀ ਹਾਕੀ ਐਸਟਰੋਟਰਫ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਬਾਬਾ ਉਦੈ ਸਿੰਘ ਮੁੱਖ ਮੰਤਰੀ ਚੰਨੀ ਨੂੰ ਐਸਟਰੋਟਰਫ ਬਾਰੇ ਜਾਣਕਾਰੀ ਸਾਂਝੀ ਕਰਦੇ ਵਿਖਾਈ ਦਿੱਤੇ।
photo
ਇਸ ਦੌਰਾਨ ਉਨ੍ਹਾਂ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਤੋਂ ਹੀ ਕਾਂਗਰਸ ਦੇ ਅਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ।
photo
ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ 22 ਨਵੰਬਰ ਨੂੰ ਵੱਡਾ ਇਕੱਠ ਕਰਨ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਿਰੱਕਤ ਕਰਨਗੇ।
photo