
ਤਿੰਨ ਮੈਚਾਂ ਦੀ T20 ਸੀਰੀਜ਼ ਦੇ ਦੂਜੇ ਮੈਚ 'ਚ ਜਿੱਤ ਕੀਤੀ ਦਰਜ
ਨਵੀਂ ਦਿੱਲੀ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ T20 ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ 65 ਦੌੜਾਂ ਨਾਲ ਜਿੱਤ ਲਿਆ ਹੈ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਮੁਅੱਤਲ ਹੋ ਗਿਆ ਸੀ। ਉਸ ਮੈਚ ਵਿੱਚ ਟਾਸ ਵੀ ਨਹੀਂ ਹੋ ਸਕਿਆ ਸੀ। ਅਜਿਹੇ 'ਚ ਇਹ ਮੈਚ ਜਿੱਤ ਕੇ ਭਾਰਤ ਨੇ ਸੀਰੀਜ਼ 'ਚ 1-0 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੂਰਿਆਕੁਮਾਰ ਦੇ ਸੈਂਕੜੇ ਦੀ ਬਦੌਲਤ ਨਿਊਜ਼ੀਲੈਂਡ ਦੇ ਸਾਹਮਣੇ 192 ਦੌੜਾਂ ਦਾ ਟੀਚਾ ਰੱਖਿਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਲਈ ਟਿਮ ਸਾਊਦੀ ਨੇ ਹੈਟ੍ਰਿਕ ਲਈ। ਜਵਾਬ 'ਚ ਕੀਵੀ ਟੀਮ 18.5 ਓਵਰਾਂ 'ਚ 126 ਦੌੜਾਂ ਹੀ ਬਣਾ ਸਕੀ ਅਤੇ 65 ਦੌੜਾਂ ਨਾਲ ਮੈਚ ਹਾਰ ਗਈ।
ਦੀਪਕ ਹੁੱਡਾ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਇਸ ਦੇ ਨਾਲ ਹੀ ਯੁਜਵੇਂਦਰ ਚਾਹਲ ਅਤੇ ਮੁਹੰਮਦ ਸਿਰਾਜ ਨੂੰ 2-2 ਸਫਲਤਾ ਹਾਸਲ ਹੋਈ। ਨਿਊਜ਼ੀਲੈਂਡ ਲਈ ਕਪਤਾਨ ਵਿਲੀਅਮਸਨ ਨੇ 52 ਗੇਂਦਾਂ 'ਤੇ 61 ਦੌੜਾਂ ਬਣਾਈਆਂ। ਭਾਰਤੀ ਪਾਰੀ ਦੇ ਆਖਰੀ ਓਵਰ ਵਿੱਚ ਟਿਮ ਸਾਊਦੀ ਨੇ ਹਾਰਦਿਕ ਪੰਡਯਾ, ਦੀਪਕ ਹੁੱਡਾ ਅਤੇ ਵਾਸ਼ਿੰਗਟਨ ਸੁੰਦਰ ਨੂੰ ਆਊਟ ਕਰ ਕੇ ਹੈਟ੍ਰਿਕ ਪੂਰੀ ਕੀਤੀ। ਇਹ ਉਸ ਦੇ ਟੀ-20 ਕਰੀਅਰ ਦੀ ਦੂਜੀ ਹੈਟ੍ਰਿਕ ਹੈ। ਇਸ ਤੋਂ ਪਹਿਲਾਂ ਉਸ ਨੇ ਪਾਕਿਸਤਾਨ ਖਿਲਾਫ ਇਹ ਕਾਰਨਾਮਾ ਕੀਤਾ ਸੀ।
ਦੋਵਾਂ ਟੀਮਾਂ ਦੇ ਪਲੇਇੰਗ-11
ਭਾਰਤ : ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਦੀਪਕ ਹੁੱਡਾ, ਹਾਰਦਿਕ ਪੰਡਯਾ (ਕਪਤਾਨ), ਵਾਸ਼ਿੰਗਟਨ ਸੁੰਦਰ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ ਅਤੇ ਯੁਜਵੇਂਦਰ ਚਾਹਲ।
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ (wk), ਕੇਨ ਵਿਲੀਅਮਸਨ (c), ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਟਿਮ ਸਾਊਥੀ, ਈਸ਼ ਸੋਢੀ, ਐਡਮ ਮਿਲਨੇ, ਲਾਕੀ ਫਰਗੂਸਨ।