
ਸ਼ਮੀ ਦੀ ਮਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਡਾਕਟਰਾਂ ਕੋਲ ਲਿਜਾਇਆ ਗਿਆ।
Mohammed Shami's mother Health News: ਗੁਜਰਾਤ ਦੇ ਅਹਿਮਦਾਬਾਦ 'ਚ ਬੀਤੇ ਦਿਨ ਖੇਡੇ ਗਏ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਦੀ ਮਾਂ ਅੰਜੁਮ ਆਰਾ ਦੀ ਤਬੀਅਤ ਅਚਾਨਕ ਵਿਗੜ ਗਈ। ਸ਼ਮੀ ਦੀ ਮਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਡਾਕਟਰਾਂ ਕੋਲ ਲਿਜਾਇਆ ਗਿਆ।
ਇਸ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋਇਆ ਤਾਂ ਪ੍ਰਵਾਰਕ ਮੈਂਬਰ ਸ਼ਮੀ ਦੀ ਮਾਂ ਨੂੰ ਮੁਰਾਦਾਬਾਦ ਦੇ ਸੁਪਰਟੈਕ ਮਲਟੀਸਪੈਸ਼ਲਿਟੀ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਸ਼ਮੀ ਦੀ ਮਾਂ ਦੀ ਹਾਲਤ ਨੂੰ ਦੇਖਦੇ ਹੋਏ ਦਾਖਲ ਕਰ ਲਿਆ। ਸ਼ਮੀ ਦੇ ਭਰਾ ਡਾਕਟਰ ਮੁਮਤਾਜ਼ ਨੇ ਦਸਿਆ ਕਿ ਬੁਖਾਰ ਅਤੇ ਘਬਰਾਹਟ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ। ਹਸਪਤਾਲ ਮੈਨੇਜਮੈਂਟ ਦੇ ਹਵਾਲੇ ਨਾਲ ਦਸਿਆ ਗਿਆ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿਤੀ ਜਾਵੇਗੀ।
ਕ੍ਰਿਕਟਰ ਮੁਹੰਮਦ ਸ਼ਮੀ ਦੀ ਮਾਂ ਅੰਜੁਮ ਆਰਾ ਨੇ ਵੀ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਭਾਰਤੀ ਕ੍ਰਿਕਟ ਟੀਮ ਦੀ ਜਿੱਤ ਦੀ ਕਾਮਨਾ ਕੀਤੀ ਸੀ। ਗੇਂਦਬਾਜ਼ ਦਾ ਪ੍ਰਵਾਰ ਫਾਈਨਲ ਦੇਖਣ ਲਈ ਅਹਿਮਦਾਬਾਦ ਜਾਣ ਵਾਲਾ ਸੀ ਪਰ ਉਸ ਦੀ ਮਾਂ ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਹਾਲਾਂਕਿ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਮਾਂ ਦੇ ਹਸਪਤਾਲ ਵਿਚ ਦਾਖਲ ਹੋਣ ਕਾਰਨ ਮੁਹੰਮਦ ਸ਼ਮੀ ਅਪਣਾ ਧਿਆਨ ਕੇਂਦਰਿਤ ਨਹੀਂ ਕਰ ਸਕੇ।
(For more news apart from Mohammed Shami's mother falls ill during World Cup final, rushed to hospital, stay tuned to Rozana Spokesman)