ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਧੁੰਦ ਕਾਰਨ ਸਕੂਲਾਂ ਦੇ ਸਮੇਂ 'ਚ ਕੀਤਾ ਗਿਆ ਬਦਲਾਅ

By : KOMALJEET

Published : Dec 20, 2022, 3:42 pm IST
Updated : Dec 20, 2022, 3:42 pm IST
SHARE ARTICLE
CM Bhagwant Mann
CM Bhagwant Mann

ਭਲਕ ਤੋਂ 21 ਜਨਵਰੀ ਤੱਕ ਸਵੇਰੇ 10 ਵਜੇ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ

ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੋਵੇਗੀ ਛੁੱਟੀ 
ਮੋਹਾਲੀ :
ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਭਲਕ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਹੁਣ ਸਵੇਰੇ 1 ਵਜੇ ਸਕੂਲ ਖੁੱਲ੍ਹਿਆ ਕਰਨਗੇ। ਇਹ ਫੈਸਲਾ 21 ਜਨਵਰੀ ਤੱਕ ਲਾਗੂ ਰਹੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ।

ਇੱਕ ਟਵੀਟ ਕਰਦਿਆਂ ਉਨ੍ਹਾਂ ਲਿਖਿਆ, '' ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ। ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement