Sourav Ganguly Car Accident: ਸੌਰਵ ਗਾਂਗੁਲੀ ਦੀ ਕਾਰ ਦਾ ਹੋਇਆ ਐਕਸੀਡੈਂਟ, ਜਾਣੋ ਕੀ ਹੈ ਤਾਜ਼ਾ ਜਾਣਕਾਰੀ?
Published : Feb 21, 2025, 7:07 am IST
Updated : Feb 21, 2025, 7:07 am IST
SHARE ARTICLE
Sourav Ganguly Car Accident News
Sourav Ganguly Car Accident News

Sourav Ganguly Car Accident ਹਾਦਸੇ 'ਚ ਸੌਰਵ ਅਤੇ ਉਨ੍ਹਾਂ ਦੇ ਕਾਫ਼ਲੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਉਨ੍ਹਾਂ ਨੂੰ ਕਰੀਬ 10 ਮਿੰਟ ਤੱਕ ਸੜਕ 'ਤੇ ਹੀ ਰਹਿਣਾ ਪਿਆ

Sourav Ganguly Car Accident: ਸਾਬਕਾ ਭਾਰਤੀ ਕ੍ਰਿਕਟਰ ਸੌਰਵ ਗਾਂਗੁਲੀ ਵੀਰਵਾਰ (20 ਫਰਵਰੀ) ਨੂੰ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਦੁਰਗਾਪੁਰ ਐਕਸਪ੍ਰੈਸ ਵੇਅ 'ਤੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਸਾਬਕਾ ਕ੍ਰਿਕਟਰ ਨੂੰ ਕੋਈ ਸੱਟ ਨਹੀਂ ਲੱਗੀ।

ਸੌਰਵ ਗਾਂਗੁਲੀ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਬਰਦਵਾਨ ਜਾ ਰਹੇ ਸਨ। ਦੁਰਗਾਪੁਰ ਐਕਸਪ੍ਰੈਸਵੇਅ 'ਤੇ ਦੰਦਾਨਪੁਰ ਨੇੜੇ ਅਚਾਨਕ ਉਨ੍ਹਾਂ ਦੇ ਕਾਫਲੇ ਦੇ ਸਾਹਮਣੇ ਇਕ ਟਰੱਕ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੇ ਡਰਾਈਵਰ ਨੂੰ ਅਚਾਨਕ ਬ੍ਰੇਕ ਲਗਾਉਣੀ ਪਈ।

ਇਸ ਕਾਰਨ ਪਿੱਛੇ ਆ ਰਹੀਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਨ੍ਹਾਂ 'ਚੋਂ ਇਕ ਵਾਹਨ ਸੌਰਵ ਗਾਂਗੁਲੀ ਦੀ ਕਾਰ ਨਾਲ ਟਕਰਾ ਗਿਆ। ਇਸ ਹਾਦਸੇ 'ਚ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੇ ਕਾਫ਼ਲੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਪਰ ਉਨ੍ਹਾਂ ਨੂੰ ਕਰੀਬ 10 ਮਿੰਟ ਤੱਕ ਸੜਕ 'ਤੇ ਹੀ ਰਹਿਣਾ ਪਿਆ। ਦਰਅਸਲ, ਉਨ੍ਹਾਂ ਦੇ ਕਾਫ਼ਲੇ ਦੀਆਂ ਦੋ ਗੱਡੀਆਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ।

ਹਾਦਸੇ ਵਾਲੀ ਥਾਂ 'ਤੇ ਕੁਝ ਸਮਾਂ ਰੁਕਣ ਤੋਂ ਬਾਅਦ ਉਹ ਆਪਣੇ ਤੈਅ ਪ੍ਰੋਗਰਾਮ ਲਈ ਰਵਾਨਾ ਹੋਏ। ਉਨ੍ਹਾਂ ਬਰਦਵਾਨ ਯੂਨੀਵਰਸਿਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement